The Summer News
×
Monday, 03 June 2024

PAK ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ 79 ਸਾਲ ਦੀ ਉਮਰ 'ਚ ਹੋਇਆ ਦੇਹਾਂਤ

ਚੰਡੀਗੜ੍ਹ :ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਦੇਹਾਂਤ 'ਤੇ ਐਤਵਾਰ ਨੂੰ ਸੋਗ ਦੀ ਲਹਿਰ ਦੌੜ ਗਈ। ਮੀਡੀਆ ਸੂਤਰਾਂ ਮੁਤਾਬਕ ਪਰਵੇਜ਼ ਮੁਸ਼ੱਰਫ ਕਈ ਮਹੀਨਿਆਂ ਤੋਂ ਹਸਪਤਾਲ 'ਚ ਭਰਤੀ ਸਨ। ਉਹ ਲੰਬੇ ਸਮੇਂ ਤੋਂ ਦੁਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸੀ। ਉਨ੍ਹਾਂ ਨੇ 79 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਹਾਲਾਂਕਿ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਉਹ ਐਮੀਲੋਇਡੋਸਿਸ ਨਾਂ ਦੀ ਬੀਮਾਰੀ ਤੋਂ ਪੀੜਤ ਸਨ।

Story You May Like