ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਜਾਣੋ ਕਿੰਨ੍ਹਾਂ ਮਾਮਲਿਆਂ ਨੂੰ ਲੈ ਕੇ ਕੀਤੀ ਮੀਟਿੰਗ
ਚੰਡੀਗੜ੍ਹ : ਸੰਨੀ ਦਿਓਲ ਨੇ ਸੰਦੇਸ਼ ਜਾਰੀ ਕਰਦਿਆਂ ਕਿਹਾ ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਜੀ ਦੇ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇਕ ਬੈਠਕ ਹੋਈ। ਜਿਸ ‘ਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ ਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਇੰਨਾ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ ‘ਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਵੇ।
ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਜੀ ਵਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋ ਇਸਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਜਲਦ ਹੀ ਇਹ ਤੋਹਫ਼ਾ ਮੈਂ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਾਂਗਾ।