The Summer News
×
Friday, 10 May 2024

ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 120 ਗੱਟੂਆਂ ਸਮੇਤ 2 ਦੋ.ਸ਼ੀ ਗ੍ਰਿ/ਫਤਾਰ

ਤਰਨ ਤਾਰਨ : ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਹੁੰਗਾਰਾ ਮਿਲਿਆਂ, ਜਦੋ ਮਨਿੰਦਰ ਸਿੰਘ ਆਈ.ਪੀ.ਐਸ ਐਸ.ਪੀ ਹੈਡਕੁਆਟਰ/ਐਸ.ਪੀ (ਡੀ) ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਇੱਕ ਪੁਲਿਸ ਪਾਰਟੀ ਸੀ.ਆਈ.ਏ ਸਟਾਫ ਤਰਨ ਤਾਰਨ ਤੋਂ ਇਲਾਕਾ ਥਾਣਾ ਸਿਟੀ ਤਰਨ ਤਾਰਨ ਆਦਿ ਨੂੰ ਜਾ ਰਹੇ ਸੀ। ਜਦ ਪੁਲਿਸ ਪਾਰਟੀ ਐਸ.ਡੀ.ਐਮ ਕੋਰਟ ਤਰਨ ਤਾਰਨ ਨਜਦੀਕ ਰੋਹੀ ਪੁੱਲ ਪੁੱਜੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਉਰਫ ਗੱਗੂ ਅਪਾਣੇ ਲੜਕੇ ਸਾਹਿਲ ਅਤੇ ਸੁਖਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਤਰਨ ਤਾਰਨ ਜੋ ਕਿ ਉਸਦੀ ਦੁਕਾਨ ਤੇ ਕੰਮ ਕਰਦਾ ਹੈ ਅਤੇ ਤਿੰਨੇ ਜਾਣੇ ਰੱਲ ਕੇ ਚਾਇਨਾ ਡੋਰ ਜੋ ਕਿ ਪਬੰਦੀਸ਼ੁਦਾ ਹੈ ਉਸ ਨੂੰ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀਆਨ ਸਾਹਿਲ ਪੁੱਤਰ ਸੰਦੀਪ ਕੁਮਾਰ ਉਰਫ ਗੱਗੂ ਅਤੇ ਸੁਖਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਤਰਨ ਤਾਰਨ ਦੇ ਕਬਜ਼ੇ ਵਿੱਚੋ ਪਬੰਦੀਸ਼ੁਦਾ ਚਾਇਨਾ ਡੋਰ ਦੇ 120 ਗੱਟੂ ਬ੍ਰਾਮਦ ਕਰਕੇ ਮੁੱਕਦਮਾ ਨੰ ਦਰਜ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ।

Story You May Like