राजस्थान के मुख्यमंत्री भजन लाल शर्मा ने भी बिट्टू के पक्ष में भरी हुंकार
ਲੁਧਿਆਣਾ ਰੇਲਵੇ ਸਟੇਸ਼ਨ 'ਤੇ 2 ਤਸਕਰ ਕਾਬੂ, ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਬਰਾਮਦ
ਲੁਧਿਆਣਾ : ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਜੀ.ਆਰ.ਪੀ. ਸੀ.ਆਈ.ਏ. ਵਿੰਗ ਦੀ ਟੀਮ ਨੇ ਦੋ ਸਮੱਗਲਰਾਂ ਨੂੰ ਫੜ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ 16 ਕਿਲੋ ਗਾਂਜਾ ਬਰਾਮਦ ਕੀਤਾ ਹੈ। ਦੋਵੇਂ ਨੌਜਵਾਨ ਉੜੀਸਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਜਦੋਂ ਇੰਸਪੈਕਟਰ ਪਲਵਿੰਦਰ ਸਿੰਘ ਦੀ ਟੀਮ ਰੇਲਵੇ ਸਟੇਸ਼ਨ 'ਤੇ ਚੈਕਿੰਗ ਕਰ ਰਹੀ ਸੀ ਤਾਂ ਦੋ ਤਸਕਰਾਂ ਨੂੰ ਸ਼ੱਕੀ ਹਾਲਤ 'ਚ ਦੇਖ ਕੇ ਉਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ ਗਾਂਜਾ ਬਰਾਮਦ ਹੋਇਆ। ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।