The Summer News
×
Monday, 20 May 2024

ਚੰਡੀਗੜ੍ਹ 'ਚ ਟੁੱਟਿਆ 23 ਸਾਲ ਪੁਰਾਣਾ ਰਿਕਾਰਡ , ਸੁਖਨਾ ਝੀਲ ਦੇ ਖੋਲ੍ਹੇ ਗੇਟ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਮੀਂਹ ਨੇ ਆਪਣਾ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।ਦੱਸ ਦੇਈਏ ਕਿ ਭਾਰੀ ਮੀਂਹ ਦੇ ਕਾਰਨ ਲੋਕਾਂ ਦਾ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਸੀਜ਼ਨ ਦੇ 24 ਘੰਟਿਆਂ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਧ ਬਾਰਿਸ਼ ਹੈ। ਦੱਸ ਦਿੰਦੇ ਹਾਂ ਕਿ ਆਈਐਮਡੀ ਮੁਤਾਬਕ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 322.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 18 ਜੁਲਾਈ 2000 ਨੂੰ ਸ਼ਹਿਰ ਵਿੱਚ 262 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਪ੍ਰਸ਼ਾਸਨ ਨੂੰ ਸ਼ਹਿਰ ਦੀਆਂ ਕਈ ਸੜਕਾਂ ਬੰਦ ਕਰਨੀਆਂ ਪਈਆਂ ਹਨ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਰੂਟ ਮੋੜ ਦਿੱਤੇ ਗਏ ਹਨ।


ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਚੰਡੀਗੜ੍ਹ 'ਚ ਜੁਲਾਈ ਮਹੀਨੇ 'ਚ ਸ਼ਨੀਵਾਰ ਤੋਂ ਐਤਵਾਰ ਤੱਕ 24 ਘੰਟੇ ਦੀ ਸਭ ਤੋਂ ਜ਼ਿਆਦਾ ਬਾਰਿਸ਼ ਹੋਈ ਹੈ, ਜਿਸ ਨੇ ਲਗਭਗ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੂੰ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਗੇਟ ਖੋਲ੍ਹਣੇ ਪਏ ਹਨ, ਜਿਸ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਪ੍ਰਸ਼ਾਸਨ ਨੇ ਦਰਿਆ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਵਿਚਾਲੇ ਸੂਬੇ ਵਿੱਚ ਮੁੜ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ।


 

Story You May Like