The Summer News
×
Sunday, 19 May 2024

ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 3 ਈਟ ਰਾਈਟ ਫੂਡ ਹੱਬ ਬਣਾਏ ਗਏ

ਸ੍ਰੀ ਮੁਕਤਸਰ ਸਾਹਿਬ 1 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਅਭਿਨਵ ਤ੍ਰਿਖਾ ਆਈ.ਏ.ਐਸ. ਕਮਿਸ਼ਨਰ ਡਰੱਗ ਐਂਡ ਫੂਡ ਸੇਫਟੀ  ਪੰਜਾਬ ਵੱਲੋਂ ਵੱਖ ਵੱਖ ਸ਼ਹਿਰਾਂ ਵਿਚ ਈਟ ਰਾਈਟ ਫੂਡ ਸਟਰੀਟ ਹੱਬ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 3 ਈਟ ਰਾਈਟ ਫੂਡ ਹੱਬ ਬਣਾਏ ਗਏ ਹਨ ।


ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਰਾਹੁਲ ਆਈ.ਏ.ਐਸ. ਨੇ ਈਟ ਰਾਈਟ ਸਰਟੀਫਿਕੇਟ ਸੌਂਪੇ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਕੋਟਕਪੂਰਾ ਰੋਡ ਪਾਰਕ ਦੇ ਸਾਹਮਣੇ, ਸਬਜੀ ਮੰਡੀ ਸਾਹਮਣੇ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ  ਸਾਹਿਬ ਨੂੰ ਈਟ ਰਾਈਟ ਫੂਡ ਹੱਬ ਬਣਾਇਆ ਗਿਆ ਹੈ।


ਈਟ ਰਾਈਟ ਫੂਡ ਹੱਬ ਬਣਾਉਣ ਲਈ ਉਸ ਏਰੀਏ ਦੇ ਸਾਰੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਵਿਕਰੇਤਾਵਾਂ ਦੀ ਰਜਿਸਟਰੇਸ਼ਨ ਜਰੂਰੀ ਹੈ ਅਤੇ ਉਥੇ ਕੰਮ ਕਰਦੇ ਸਾਰੇ ਸਟਾਫ ਦਾ ਮੈਡੀਕਲ ਮੁਆਇਨਾ ਹੋਇਆ ਹੋਵੇ ਉਨ੍ਹਾਂ ਵੱਲੋਂ ਫੂਡ ਸੇਫਟੀ ਦੀ ਟਰੇਨਿੰਗ ਲਈ ਹੋਵੇ ਅਤੇ ਉਹ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਿਚ ਅਤੇ ਜਿਲ੍ਹੇ ਦੇ ਬਾਕੀ ਸ਼ਹਿਰਾਂ ਵਿਚ ਵੀ ਈਟ ਰਾਈਟ ਫੂਡ ਹੱਬ ਬਣਾਉਣ ਲਈ ਉਪਰਾਲੇ ਕੀਤੇ ਜਾ  ਰਹੇ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।


ਉਨ੍ਹਾ ਕਿਹਾ ਕਿ ਜਿਲ੍ਹੇ ਦੇ ਹੋਟਲ, ਰੈਸਟੋਰੈਂਟ, ਸਵੀਟ ਸ਼ਾਪ, ਡੇਅਰੀਆਂ, ਬੇਕਰੀ, ਕਰਿਆਨਾ ਦੀਆਂ ਦੁਕਾਨਾ, ਫਾਸਟ ਫੂਡ, ਫਲਾਂ ਸਬਜੀਆਂ, ਸ਼ਰਾਬ ਦੇ ਠੇਕਿਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਮੌਕੇ ਤੇ ਸੈਂਪਲ ਲੈਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ।ਇਸ ਮੌਕੇ ਵਰੁਣ ਸ਼ਰਮਾ ਸੁਪਰਡੈਂਟ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਅਤੇ ਅਭਿਨਵ ਖੋਸਲਾ ਫੂਡ ਸੇਫਟੀ ਅਫਸਰ ਹਾਜ਼ਰ ਸੀ ।  

Story You May Like