The Summer News
×
Saturday, 18 May 2024

ਚੀਨ ‘ਚ ਕੋਵਿਡ ਦੇ ਨਵੇਂ ਮਾਮਲੇ ਆਉਣ ਤੋਂ ਬਾਅਦ ਹੁਣ 3 ਸਾਲ ਦੇ ਬੱਚਿਆਂ ਨੂੰ ਲੱਗੇਗਾ ਟੀਕਾ

ਹੁਣ ਚੀਨ ‘ਚ 3 ਸਾਲ ਦੇ ਬੱਚਿਆਂ ਨੂੰ ਵੀ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਦੇਣੀਆਂ ਸ਼ੁਰੂ ਹੋ ਗਈਆਂ ਹਨ। ਚੀਨ ਵਿੱਚ, 76 ਪ੍ਰਤੀਸ਼ਤ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਗਈਆਂ ਹਨ ਤੇ ਅਧਿਕਾਰੀ ਕੋਰੋਨਾ ਨੂੰ ਲੈ ਕੇ ਜ਼ੀਰੋ ਟੋਲਰੈਂਸ ਨੀਤੀ ‘ਤੇ ਪਹਿਰਾ ਦੇ ਰਹੇ ਹਨ। ਚੀਨ ਦੇ 5 ਪ੍ਰਾਂਤਾਂ ਵਿੱਚ, ਸਥਾਨਕ ਸਰਕਾਰਾਂ ਨੂੰ ਹਾਲ ਹੀ ਵਿੱਚ 3 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਨ ਲਈ ਨੋਟਿਸ ਦਿੱਤੇ ਗਏ ਹਨ। ਰਾਸ਼ਟਰੀ ਸਿਹਤ ਕਮਿਸ਼ਨ ਨੇ 35 ਨਵੇਂ ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚੋਂ 4 ਗਾਂਸੂ ਤੋਂ ਆਏ ਹਨ ਅਤੇ ਹੋਰ 19 ਮਾਮਲੇ ਅੰਦਰੂਨੀ ਮੰਗੋਲੀਆ ਖੇਤਰ ਵਿੱਚ ਪਾਏ ਗਏ ਹਨ।


Story You May Like