The Summer News
×
Friday, 10 May 2024

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਨਾਲ ਹੋਇਆ ਵੱਡਾ ਹਾਦਸਾ, ਵੇਖੋ ਮੌਕੇ ਦੀਆਂ ਤਸਵੀਰਾਂ

ਤਰਨਤਾਰਨ : ਅੱਜ ਸਵੇਰੇ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਤੋਂ ਹਰੀਕੇ ਪੱਤਣ ਜਾ ਰਹੀ ਸਵਾਰੀਆਂ ਨਾਲ ਭਰੀ ਇਕ ਨਿੱਜੀ ਬੱਸ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਅੰਮ੍ਰਿਤਸਰ ਤੋਂ ਹਰੀਕੇ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਸਵਾਰੀਆਂ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਘਣੀ ਧੁੰਦ ਕਾਰਨ ਡਰਾਈਵਰ ਨੂੰ ਕੁਝ ਦਿਖਾਈ ਨਹੀਂ ਦੇ ਸਕਿਆ।


ਇਸ ਦੌਰਾਨ ਥਾਣਾ ਸਰਹਾਲੀ ਦੇ ਇੰਚਾਰਜ ਕਮਲਜੀਤ ਰਾਏ ਨੇ ਮੌਕੇ 'ਤੇ ਪਹੁੰਚ ਕੇ ਐਂਬੂਲੈਂਸ ਦਾ ਪ੍ਰਬੰਧ ਕੀਤਾ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਖ਼ਦਸ਼ਾ ਹੈ, ਜਦਕਿ ਇੱਕ ਮਹਿਲਾ ਕਾਂਸਟੇਬਲ ਸਮੇਤ 4 ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ ਤਰਨਤਾਰਨ ਵਿੱਚ ਇਲਾਜ ਚੱਲ ਰਿਹਾ ਹੈ।

Story You May Like