The Summer News
×
Sunday, 12 May 2024

ਮੋਗਾ 'ਚ ਕਾਂਗਰਸ ਪਾਰਟੀ ਵੱਲੋਂ ਸਰਦਾਰ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੀਤੀ ਵਿਸ਼ਾਲ ਰੈਲੀ

ਮੋਗਾ : ਮੋਗਾ 'ਚ ਨਵਜੋਤ ਸਿੰਘ ਸਿੰਧੂ ਦੀ ਅਗਵਾਈ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਪਹਿਲੀ ਰੈਲੀ ਮੋਗਾ ਦੇ ਇੱਕ ਨਿੱਜੀ ਪੈਲੇਸ ਵਿੱਚ ਹੋਈ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਪੁੱਜੇ। ਹਾਲਾਂਕਿ ਮੌਜੂਦਾ ਸਥਾਨਕ ਲੀਡਰਸ਼ਿਪ ਵਿੱਚੋਂ ਕੋਈ ਵੀ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋਇਆ। ਇੱਥੋਂ ਤੱਕ ਕਿ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਵੀ ਨਹੀਂ ਆਏ, ਇਸ ਮੌਕੇ ਸਿੱਧੂ ਨੇ ਸਿੱਧੇ ਤੌਰ 'ਤੇ ਮਾਨ ਸਰਕਾਰ 'ਤੇ ਨਿਸ਼ਾਨੇ ਵੀ ਸਾਧੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਰੰਗਲਾ ਪੰਜਾਬ ਬਣਾਉਣ ਲਈ ਆਪਣੇ ਆਪ ਨੂੰ ਬਦਲਣ ਦੀ ਕੀਤੀ ਅਪੀਲ । ਨਾਲ ਹੀ ਉਹਨਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸੀ ਹੈ ਕਾਂਗਰਸੀ ਸੀ ਅਤੇ ਕਾਂਗਰਸੀ ਹੀ ਰਹੂਗਾ।

 

 

Story You May Like