The Summer News
×
Friday, 17 May 2024

ਸਤੀਸ਼ ਕੌਸ਼ਿਕ ਦੀ ਮੌ.ਤ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ, ਦੇਹਾਂਤ ਹਾਰਟਅਟੈਕ ਨਾਲ ਨਹੀਂ ਕੀਤੀ ਗਈ ਉਸ ਦੀ ਹੱਤਿਆ

ਚੰਡੀਗੜ੍ਹ -  ਬਾਲੀਵੁੱਡ ਅਭਿਨੇਤਾ ਸਤੀਸ਼ ਕੌਸ਼ਿਕ ਦੀ ਮੌਤ ਤੋਂ ਹਰ ਕੋਈ ਸਦਮੇ 'ਚ ਹੈ। ਹਰ ਰੋਜ਼ ਕਈ ਵੱਡੇ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਸ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਜਿਸ ਫਾਰਮ ਹਾਊਸ 'ਚ ਸਤੀਸ਼ ਕੌਸ਼ਿਕ ਦੀ ਮੌਤ ਹੋਈ ਸੀ, ਉਸ ਦੇ ਮਾਲਕ ਵਿਕਾਸ ਮਾਲੂ ਦੀ ਪਤਨੀ ਨੇ ਆਪਣੇ ਪਤੀ 'ਤੇ ਕਈ ਗੰਭੀਰ ਦੋਸ਼ ਲਗਾਏ ਹਨ।


ਮੀਡੀਆ ਸੂਤਰਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਹੁਣ ਦਿੱਲੀ ਪੁਲਿਸ ਖੁਦ ਕਰ ਰਹੀ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਮੌਤ ਦਾ ਅਸਲ ਕਾਰਨ ਦਿਲ ਦਾ ਦੌਰਾ ਹੈ ਅਤੇ ਮੌਤ ਦਾ ਕਾਰਨ ਕੁਦਰਤੀ ਜਾਪਦਾ ਹੈ। ਹੁਣ ਫਾਰਮ ਹਾਊਸ ਮਾਲਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੇ ਉਸ ਨੂੰ ਕੌਸ਼ਿਕ ਨਾਲ ਮਿਲਾਇਆ ਸੀ। ਉਸ ਨੇ ਦੱਸਿਆ ਕਿ ਮੇਰੇ ਪਤੀ ਨੇ ਸਤੀਸ਼ ਕੌਸ਼ਿਕ ਨਾਲ ਵਾਅਦਾ ਕੀਤਾ ਸੀ ਕਿ ਉਹ ਜਲਦੀ ਹੀ ਉਨ੍ਹਾਂ ਦੇ ਪੈਸੇ ਮੋੜ ਦੇਵੇਗਾ। ਜਦੋਂ ਮੈਂ ਆਪਣੇ ਪਤੀ ਨੂੰ ਪੁੱਛਿਆ, ਤਾਂ ਉਸਨੇ ਕਿਹਾ ਕਿ ਉਸਨੇ ਕੋਵਿਡ ਮਹਾਂਮਾਰੀ ਦੌਰਾਨ ਕੌਸ਼ਿਕ ਦਾ ਪੈਸਾ ਖਰਚ ਕੀਤਾ ਸੀ। ਇੰਨਾ ਹੀ ਨਹੀਂ ਸ਼ਿਕਾਇਤਕਰਤਾ ਔਰਤ ਨੇ ਕਿਹਾ ਕਿ ਮੇਰੇ ਪਤੀ ਨੇ ਇਹ ਵੀ ਕਿਹਾ ਕਿ ਉਹ ਕੌਸ਼ਿਕ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ। ਉਦੋਂ ਤੋਂ ਦਿੱਲੀ ਪੁਲਿਸ ਕੌਸ਼ਿਕ ਦੀ ਮੌਤ ਦੀ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ।


ਵਿਕਾਸ ਮਾਲੂ ਦੀ ਪਤਨੀ ਨੇ ਖੁਲਾਸਾ ਕੀਤਾ ਕਿ 23 ਅਗਸਤ 2022 ਨੂੰ ਵਿਕਾਸ ਮਾਲੂ ਨੇ ਦੁਬਈ 'ਚ ਪਾਰਟੀ ਰੱਖੀ ਸੀ, ਜਿਸ 'ਚ ਸਤੀਸ਼ ਕੌਸ਼ਿਕ ਵੀ ਸ਼ਾਮਲ ਹੋਏ ਸਨ। ਇਸ ਪਾਰਟੀ ਵਿੱਚ ਦਾਊਦ ਇਬਰਾਹਿਮ ਦਾ ਪੁੱਤਰ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਤੋਂ ਪਹਿਲਾਂ ਸਤੀਸ਼ ਕੌਸ਼ਿਕ ਵਿਕਾਸ ਮਾਲੂ ਦੇ ਘਰ ਗਏ ਸਨ ਅਤੇ ਉਨ੍ਹਾਂ ਨਾਲ ਪੈਸਿਆਂ ਦੀ ਚਰਚਾ ਹੋ ਰਹੀ ਸੀ। ਜਿਸ ਤੋਂ ਬਾਅਦ 15 ਕਰੋੜ ਰੁਪਏ ਦੀ ਬਹਿਸ ਹੋਈ। ਇਸ ਤੋਂ ਬਾਅਦ ਸ਼ਿਕਾਇਤਕਰਤਾ ਔਰਤ ਨੇ ਆਪਣੇ ਪਤੀ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਦਿੱਲੀ ਪੁਲਸ ਨੂੰ ਸ਼ੱਕ ਸੀ ਕਿ ਉਸ ਦੀ ਮੌਤ ਸ਼ੱਕੀ ਹਾਲਾਤਾਂ 'ਚ ਹੋ ਸਕਦੀ ਹੈ। ਪਰ ਕੁਝ ਨਸ਼ੀਲੇ ਪਦਾਰਥਾਂ ਤੋਂ ਇਲਾਵਾ, ਘਟਨਾ ਸਥਾਨ 'ਤੇ ਜਾਂ ਕਮਰੇ ਤੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।


ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ। ਪਰ ਕੁਝ ਹਾਸਲ ਨਹੀਂ ਹੋਇਆ। ਸਤੀਸ਼ ਕੌਸ਼ਿਕ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਪੁਲਿਸ ਨੂੰ ਸੂਚਨਾ ਉਦੋਂ ਮਿਲੀ ਜਦੋਂ ਸਤੀਸ਼ ਕੌਸ਼ਿਕ ਦੀ ਹਸਪਤਾਲ ਵਿੱਚ ਮੌਤ ਹੋ ਗਈ। ਦਿੱਲੀ ਪੁਲਿਸ ਨੇ ਫੈਸਲਾ ਕੀਤਾ ਕਿ ਉਨ੍ਹਾਂ ਦਾ ਪੋਸਟਮਾਰਟਮ ਹਰੀਨਗਰ, ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਮੈਡੀਕਲ ਬੋਰਡ ਦੁਆਰਾ ਕਰਵਾਇਆ ਜਾਵੇਗਾ। ਪੁਲਿਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

Story You May Like