The Summer News
×
Friday, 03 May 2024

ਅੱਜ "ਆਪ" ਦੇ ਆਗੂਆਂ ਤੇ ਵਰਕਰਾਂ ਵੱਲੋਂ ਇੱਕਰੋਜ਼ਾ ਭੁੱਖ ਹੜਤਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਵੱਲੋਂ ਪੰਜਾਬ ਭਰ 'ਚ ਇੱਕਰੋਜ਼ਾ ਭੁੱਖ ਹੜਤਾਲ ਕੀਤੀ ਜਾਵੇਗੀ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਸਾਰੇ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚ ਰਹੇ ਹਨ। ਜਿੱਥੇ ਉਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸਮੂਹਿਕ ਮਰਨ ਵਰਤ ਸ਼ੁਰੂ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ‘ਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ



‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਪੰਜਾਬ ਭਰ ’ਚ ਜ਼ਿਲਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ। ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ। ਉਥੇ ਪਾਰਟੀ ਦੇ ਸਾਰੇ ਵਿਧਾਇਕ ਇਕ ਦਿਨ ਦੇ ਵਰਤ ’ਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੌਕੇ ਸ਼ਾਮਲ ਹੋਣਗੇ।


ਸੀਐਮ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੋਗਾ ਅਤੇ ਜਲੰਧਰ ਵਿੱਚ ਵੀ ਰੈਲੀਆਂ ਕੀਤੀਆਂ। ਜਿਸ ਵਿੱਚ ਉਨ੍ਹਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕੀਤੀ। ਇਸ ਦੇ ਨਾਲ ਹੀ ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਹਨੂੰ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ‘ਆਪ’ ਵੱਲੋਂ ਹਰ ਜ਼ਿਲ੍ਹੇ ‘ਚ ਸਮੂਹਿਕ ਮਰਨ ਵਰਤ ਵੀ ਰੱਖਿਆ ਜਾਵੇਗਾ। ਇਹ ਸਮੂਹਿਕ ਭੁੱਖ ਹੜਤਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਪ ਆਗੂਆਂ ਖ਼ਿਲਾਫ਼ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਹੈ।


ਤੁਹਾਨੂੰ ਦੱਸ ਦਈਏ ਕਿ ED ਨੇ ਕਿਹਾ ਕਿ ‘ਆਪ’ ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਦਾ ਕਥਿਤ ਕ੍ਰਾਇਮ ਕੀਤਾ ਹੈ ਅਤੇ ਗੋਆ ਵਿਧਾਨ ਸਭਾ ਚੋਣਾਂ 2022 ‘ਚ ਪਾਰਟੀ ਨੇ ਸ਼ਰਾਬ ਘੁਟਾਲੇ ਦੇ ਕਰੀਬ 45 ਕਰੋੜ ਰੁਪਏ ਖਰਚ ਕੀਤੇ ਸਨ। ਇਹ ਅਪਰਾਧ PML ਐਕਟ 2002 ਦੀ ਧਾਰਾ 70 ਅਧੀਨ ਆਉਂਦਾ ਹੈ ਜਿਸ ਦੇ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।ਜਾਂਚ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ 9 ਸੰਮਨ ਵਾਰ ਜਾਂਚ ਵਿੱਚ ਸ਼ਾਮਿਲ ਅਤੇ ਸਹਿਯੋਗ ਕਰਨ ਲਈ ਸੰਮਨ ਭੇਜੇ ਅਤੇ ਉਹਨਾਂ ਨੂੰ ਕਈ ਮੌਕੇ ਦਿੱਤੇ। ਪਰ ਕੇਜਰੀਵਾਲ ਨੇ ਜਾਣਬੁੱਝ ਕੇ ਏਜੰਸੀ ਦਾ ਹੁਕਮ ਨਹੀਂ ਮੰਨਿਆ।ਜਿਸ ਤੋਂ ਬਾਅਦ ਕੇਜਰੀਵਾਲ ਤੇ ਇਹ ਕਾਰਵਾਈ ਕੀਤੀ ਗਈ ਹੈ।

Story You May Like