The Summer News
×
Monday, 29 April 2024

ਵਕੀਲ ਭਾਈਚਾਰੇ ਵਲੋਂ ਐਡਵੋਕੇਟ ਸ਼ਰਮਾ ਦੇ ਹੱਕ ਵਿੱਚ ਨਾਭਾ ਬਾਰ ਕੌਂਸਲ ਵਿੱਚ ਇਕ ਦਿਨ ਦੀ ਹੜਤਾਲ

ਨਾਭਾ, 10 ਅਗਸਤ : ਨਾਭਾ ਵਿਖੇ ਆਪ ਪਾਰਟੀ ਦੇ ਸਾਬਕਾ ਸ਼ਹਿਰੀ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੇ ਉੱਪਰ ਕਰੀਬ ਦਰਜਨ ਗੁੰਡਾ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਵੀ ਹੋ ਗਈ ਸੀ। ਹੁਣ ਐਡਵੋਕੇਟ ਨਰਿੰਦਰ ਸ਼ਰਮਾ ਦੇ ਹੱਕ ਵਿੱਚ ਨਾਭਾ ਬਾਰ ਕੌਂਸਲ ਵੱਲੋਂ ਇਕ ਦਿਨ ਦੀ ਹੜਤਾਲ ਕਰਕੇ ਕੋਰਟ ਦਾ ਕੰਮ ਬੰਦ ਕਰ ਦਿੱਤਾ। ਵਕੀਲ ਭਾਈਚਾਰੇ ਵੱਲੋਂ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਇਸ ਘਟਨਾ ਦੀ ਸਖਤ ਨਿੰਦਿਆ ਕੀਤੀ। ਵਕੀਲ ਭਾਈਚਾਰੇ ਨੇ ਕਿਹਾ ਕਿ ਜੇਕਰ ਵਕੀਲ ਹੀ ਸੁਰੱਖਿਅਤ ਨਹੀਂ ਤਾਂ ਉਹ ਲੋਕਾਂ ਦੇ ਕੀ ਕੇਸ ਲੜਨਗੇ ਅਤੇ ਪੁਲਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ 12 ਅਗਸਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਭਾਰਤੀ ਬਾਰ ਐਸੋਸੀਏਸ਼ਨ ਨਾਲ ਗੱਲ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਦੂਜੇ ਪਾਸੇ ਨਾਭਾ ਦੇ ਡੀਐੱਸਪੀ ਦਵਿੰਦਰ ਅੱਤਰੀ ਨੇ ਕਿਹਾ ਕਿ ਅਸੀਂ ਛੇਤੀ ਹੀ ਸੀਸੀਟੀਵੀ ਦੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ।


ਐਡਵੋਕੇਟ ਨਰਿੰਦਰ ਸ਼ਰਮਾ ਦੇ ਉੱਪਰ ਕਥਿਤ ਦੋਸ਼ੀਆਂ ਵੱਲੋਂ ਜਾਨਲੇਵਾ ਹਮਲੇ ਨੂੰ ਲੈ ਤੇ ਲਗਾਤਾਰ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਹੁਣ ਵਕੀਲ ਭਾਈਚਾਰੇ ਵੱਲੋਂ ਨਾਭਾ ਦੀ ਬਾਰ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਹੜਤਾਲ ਕਰਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੋਸ਼ੀਆਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਉਹ ਵੱਡਾ ਸੰਘਰਸ਼ ਉਲੀਕਣਗੇ। ਵਕੀਲ ਭਾਈਚਾਰੇ ਨੇ ਕਿਹਾ ਕਿ ਜਿਹੜੇ ਵਕੀਲ ਲੋਕਾਂ ਦੇ ਕੇਸ ਲੜਦੇ ਹਨ ਅਤੇ ਜੇਕਰ ਉਹੀ ਉਹ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਨੂੰ ਇਨਸਾਫ ਕਿਵੇਂ ਦਿਵਾਉਣਗੇ।

ਇਸ ਮੌਕੇ ਐਡਵੋਕੇਟ ਹਰਿੰਦਰ ਸਿੰਘ, ਐਡਵੋਕੇਟ ਸਰਬਜੀਤ ਸਿੰਘ ਅਤੇ ਐਡਵੋਕੇਟ ਜਤਿੰਦਰਪਾਲ ਨੇ ਕਿਹਾ ਕਿ ਜੋ ਐਡਵੋਕੇਟ ਨਰਿੰਦਰ ਸ਼ਰਮਾ ਨਾਲ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਉਹ ਬਹੁਤ ਨਿੰਦਣਯੋਗ ਹੈ ਅਤੇ ਅਸੀਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਸ਼ਰਾਰਤੀ ਅਨਸਰਾਂ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਜੇਕਰ ਨਰਿੰਦਰ ਸ਼ਰਮਾ ਨੂੰ ਇਨਸਾਫ ਨਾ ਮਿਲਿਆ ਤਾਂ ਇਹ ਲੜਾਈ ਸੜਕਾਂ ਤੱਕ ਵੀ ਪਹੁੰਚ ਜਾਵੇਗੀ। ਜਿਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵਕੀਲ ਭਾਈਚਾਰਾ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਵੱਡਾ ਸੰਘਰਸ਼ ਉਲੀਕਣ ਲਈ 12 ਅਗਸਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਦੀ ਸਲਾਹ ਦੇ ਨਾਲ ਪੰਜਾਬ ਦੀਆਂ ਸਾਰੀਆਂ ਹੀ ਬਾਰ ਕੌਂਸਲਾਂ ਨੂੰ ਬੰਦ ਕਰਨ ਦਾ ਸੱਦਾ ਵੀ ਦਿੱਤਾ ਜਾ ਸਕਦਾ ਹੈ।


ਇਸ ਮੌਕੇ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਕਿਹਾ ਕਿ ਕੱਲ੍ਹ ਥਾਣਾ ਕੋਤਵਾਲੀ ਨੂੰ ਇਤਲਾਹ ਮਿਲੀ ਸੀ ਕਿ ਨਰਿੰਦਰ ਸ਼ਰਮਾ ਤੇ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਐਸਐਚਓ ਕੋਤਵਾਲੀ ਹੈਰੀ ਬੋਪਾਰਾਏ ਨੇ ਜਾ ਕੇ ਨਰਿੰਦਰ ਸ਼ਰਮਾ ਦੇ ਬਿਆਨ ਦਰਜ ਕੀਤੇ ਅਤੇ ਪੁਲਸ ਨੇ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਜਲਦ ਹੀ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਵੇਗੀ।


Story You May Like