The Summer News
×
Friday, 10 May 2024

ਸਾਈਕਲ ਤੇ ਮਜ਼ਦੂਰੀ ਕਰਨ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ਤੇ ਹੋਈ ਮੌ.ਤ

ਤਰਨ ਤਾਰਨ : (ਬਲਜੀਤ) ਜਿਲਾ ਤਰਨ ਤਾਰਨ ਦੇ ਕਸਬਾ ਘਰਿਆਲਾ ਵਿਖੇ ਸਾਈਕਲ ਤੇ ਮਿਹਨਤ ਮਜ਼ਦੂਰੀ ਕਰਨ ਜਾ ਰਹੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਘਰਿਆਲਾ ਦੇ ਇਨਚਾਰਜ ਏਐਸਆਈ ਕਿਰਪਾਲ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਦੀ ਪਹਿਚਾਣ ਬੂਟਾ ਸਿੰਘ ਪੁੱਤਰ ਪੁੱਤਰ ਗੁਲਜਾਰ ਸਿੰਘ ਵਾਸੀ ਘਰਿਆਲਾ ਵਜੋਂ ਹੋਈ ਹੈ ਜੋ ਕਿ ਤੜਕਸਾਰ ਪਿੰਡ ਪੂਨੀਆ ਦੇ ਨਜ਼ਦੀਕ ਪੈਟਰੋਲ ਪੰਪ ਦੇ ਕੋਲ ਬਣ ਰਹੇ ਇੱਕ ਪ੍ਰਾਈਵੇਟ ਸਕੂਲ ਵਿੱਚ ਨੌਕਰੀ ਕਰਦਾ ਹੈ ਅਤੇ ਸਵੇਰੇ ਉਹ 7 ਵਜੇ ਦੇ ਕਰੀਬ ਡਿਊਟੀ ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਜਦ ਉਹ ਪਿੰਡ ਘਰਿਆਲਾ ਤੋਂ ਥੋੜੀ ਦੂਰ 47 ਫਾਰਮ ਪੈਲਸ ਦੇ ਕੋਲ ਪਹੁੰਚਿਆ ਤਾਂ ਇਸ ਦੌਰਾਨ ਪਿੱਛੇ ਤੋਂ ਆ ਰਹੀ ਕੋਈ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ|


ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਇਹ ਅਸੀਂ ਨੇ ਕਿਹਾ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਅਣਪਛਾਤੇ ਵਾਹਨ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ 

Story You May Like