ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿਖੇ ਕੀਤੀਆਂ ਤੂਫਾਨੀ ਮੀਟਿੰਗਾਂ, ਲੋਕਾਂ ਨੇ ਜਿੱਤ ਦਾ ਦਵਾਇਆ ਭਰੋਸਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ ਵੱਲੋਂ ਕੀਤਾ ਗਿਆ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ AFI FEED INDUSTRIES ਅਤੇ AGILE HEARBAL ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਗ੍ਰੈਜੂਏਟ/12ਵੀਂ/10ਵੀਂ ਪਾਸ ਲੜਕੇ/ਲੜਕੀਆਂ ਭਾਗ ਲੈ ਕੇ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੈਂਪ ਵਿੱਚ ਭਾਗ ਲੈਣ ਸਮੇਂ ਆਪਣਾ ਆਧਾਰ ਕਾਰਡ/RESUME ਜ਼ਰੂਰ ਨਾਲ ਲੈ ਕੇ ਆਉਣ।