The Summer News
×
Monday, 20 May 2024

ਸ੍ਰੀਨਗਰ ਤੋਂ ਨਸ਼ੀ/ਲੇ ਪਦਾਰਥ ਲੈ ਕੇ ਆ ਰਿਹਾ ਤਸਕਰ ਟਰੱਕ ਸਮੇਤ ਕਾਬੂ

ਕਪੂਰਥਲਾ: ਸੀ.ਆਈ.ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਨਸ਼ੇ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਟਰੱਕ ਡਰਾਈਵਰ ਨੂੰ 70 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ 'ਤੇ ਪੁਲਿਸ ਟੀਮ ਨੇ ਜ਼ਿਲ੍ਹੇ ਭਰ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸੁਭਾਨਪੁਰ ਨਡਾਲਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ |


ਇਸੇ ਦੌਰਾਨ ਮੁਖ਼ਬਰ ਦੀ ਸੂਚਨਾ ’ਤੇ ਜਦੋਂ ਟਰੱਕ (ਪੀਬੀ 65 ਏਆਰ 3815) ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਪਿੱਛਾ ਕਰਕੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ। ਜਦੋਂ ਟਰੱਕ ਚਾਲਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸਤਿੰਦਰ ਸਿੰਘ ਉਰਫ ਸੋਨੂੰ ਪੁੱਤਰ ਜੀਤ ਸਿੰਘ ਵਾਸੀ ਬੰਦਾ ਥਾਣਾ ਸ਼ਾਹਜਹਾਨਪੁਰ ਉੱਤਰ ਪ੍ਰਦੇਸ਼ ਦੱਸਿਆ। ਮੁਲਜ਼ਮਾਂ ਦੇ ਟਰੱਕ ਦੀ ਤਲਾਸ਼ੀ ਦੌਰਾਨ ਟਰੱਕ ਵਿੱਚੋਂ 70 ਕਿਲੋ ਚੂਰਾ ਪੋਸਤ ਬਰਾਮਦ ਹੋਇਆ।


ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਭੁੱਕੀ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ ਉਹ ਭੁੱਕੀ ਦਾ ਬੀਜ ਸ੍ਰੀਨਗਰ ਤੋਂ ਲਿਆਇਆ ਸੀ ਅਤੇ ਆਪਣੇ ਖਾਸ ਗਾਹਕਾਂ ਨੂੰ ਵੇਚਣਾ ਸੀ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਿਹਾ ਹੈ। ਮੁਲਜ਼ਮ ਨਾਲ ਸਬੰਧਤ ਕੌਣ-ਕੌਣ ਹਨ ਅਤੇ ਉਹ ਕਿੰਨੇ ਲੋਕਾਂ ਕੋਲੋਂ ਬਰਾਮਦ ਭੁੱਕੀ ਲਿਆਇਆ ਸੀ? ਇਸ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

Story You May Like