The Summer News
×
Monday, 20 May 2024

ਇੰਤਕਾਲਾਂ ਦੇ ਨਿਪਟਾਰੇ ਲਈ ਮਾਲ ਵਿਭਾਗ ਵਲੋਂ 15 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ : ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਾਲ ਵਿਭਾਗ ਵੱਲੋਂ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਮੱਦੇਨਜਰ ਜ਼ਿਲ੍ਹੇ ਦੀਆਂ ਤਹਿਸੀਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੇ ਨਾਲ-ਨਾਲ ਸਬ ਤਹਿਸੀਲਾਂ ਬਰੀਵਾਲਾ, ਲੱਖੇਵਾਲੀ, ਲੰਬੀ ਅਤੇ ਦੋਦਾ ਵਿਖੇ 15 ਜਨਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ।


ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਅਤੇ ਆਪਣੇ ਪੈਡਿੰਗ ਇੰਤਕਾਲਾਂ ਦਾ ਨਿਪਟਾਰਾ ਕਰਵਾਉਣ ਵਿੱਚ ਪੂਰਾ ਸਹਿਯੋਗ ਕਰਨ।

Story You May Like