The Summer News
×
Friday, 17 May 2024

ਵੋਟਰ ਕਰਡ ਨੂੰ ਆਧਾਰ ਕਾਰਡ ਲਿੰਕ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ 02 ਮਾਰਚ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਰ ਕਾਰਡਾਂ ਨੂੰ ਅਧਾਰ ਕਾਰਡਾਂ ਨਾਲ ਲਿੰਕ ਕਰਨ ਲਈ 5 ਮਾਰਚ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।  ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਵੀ 5 ਮਾਰਚ (ਦਿਨ ਐਤਵਾਰ) ਨੂੰ ਵਿਸ਼ੇਸ ਕੈਂਪ ਲਗਾਏ ਜਾਣਗੇ।


ਉਨ੍ਹਾ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ 6ਬੀ ਇਕੱਠੇ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਉਹ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਜ਼ਰੂਰ ਕਰਵਾਉਣ। ਉਨ੍ਹਾਂ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰਨ ਵਾਲੀ ਇਸ ਮੁਹਿੰਮ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਜਿਲ੍ਹਾ ਐਸ.ਏ.ਐਸ ਨਗਰ ਇਹ ਮੁੁਹਿੰਮ ਜਲਦ ਤੋਂ ਜਲਦ ਮੁਕੰਮਲ ਕਰ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਆਪ ਵੀ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।


 

Story You May Like