The Summer News
×
Friday, 10 May 2024

ਪਿੰਡ ਗੰਡੀਵਿੰਡ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਸੂਬਾ ਪੱਧਰੀ ਹੋਈ ਹੰਗਾਮੀ ਮੀਟਿੰਗ

ਤਰਨ ਤਾਰਨ- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਕਸਬਾ ਗੰਡੀ ਪਿੰਡ ਵਿਖੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਵੱਖ-ਵੱਖ ਜਿਲ੍ਹਿਆਂ ਦੇ ਕਿਸਾਨ ਆਗੂਆਂ ਨੇ ਹਿੱਸਾ ਲਿਆ ਇਸ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਫਰਵਰੀ ਨੂੰ ਕੂਚ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਇਹ ਮੀਟਿੰਗ ਕੀਤੀ ਗਈ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਹ ਅੰਦੋਲਨ ਫਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਅੱਗੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂਆਂ ਨੇ ਆਪਣੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਛੇ ਛੇ ਮਹੀਨੇ ਦਾ ਰਾਸ਼ਨ ਪਾਣੀ ਨਾਲ ਲੈ ਕੇ ਦਿੱਲੀ ਵੱਲ ਨੂੰ ਕੂਚ ਕਰਨ ਜਾ ਰਹੇ ਹਨ ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕਿਸਾਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਪਹਿਲਾ ਨਾਲੋਂ ਵੀ ਜਿਆਦਾ ਵੱਡਾ ਹੋਵੇਗਾ 

 

Story You May Like