The Summer News
×
Sunday, 19 May 2024

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ : ਸਿਵਿਲ ਸਰਜਨ

ਸ੍ਰੀ ਮੁਕਤਸਰ ਸਾਹਿਬ 14 ਜੂਨ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਰ ਰਹੇ ਹਨ।ਇਹ ਜਾਣਕਾਰੀ ਡਾ. ਰੰਜੂ ਸਿੰਗਲਾ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆਂ ਕਿ ਜਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਲਈ 6 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ।ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨਾਲ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।  ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।


ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਨੁਸਾਰ ਪੰਜਾਬ ਸਰਕਾਰ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਸ਼ੁਰੂਆਤ ਵਿਚ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਕਾਂ ਦੀ ਸ਼ੁਰੂਆਤ 15 ਅਗਸਤ 2022 ਤੋਂ ਕੀਤੀ ਗਈ ਸੀ ਅਤੇ 26 ਜਨਵਰੀ 2023 ਤੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 16 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ।


ਉਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 78971 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 15059 ਮਰੀਜਾ ਦੇ ਵੱਖ ਵੱਖ ਤਰ੍ਹਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ।ਜਿੱਥੇ ਕਿ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ।ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 96 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।


ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੋਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।ਇਸ ਮੌਕੇ ਡਾ. ਵਰੁਣ ਵਰਮਾ ਮੈਡੀਕਲ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਅਵਤਾਰ ਸਿੰਘ ਅਤੇ ਨਵ ਨਿਯੁਕਤ ਮੈਡੀਕਲ ਅਫਸਰ ਹਾਜ਼ਰ ਸਨ ।

Story You May Like