The Summer News
×
Sunday, 19 May 2024

ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸ਼ੁੱਕਰਵਾਰ ਡਰਾਈ ਡੇ ਦੇ ਸਬੰਧ ਵਿਚ ਕੀਤੀਆਂ ਗਈਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ 16 ਜੂਨ : ਲੋਕਾਂ ਤੰਦਰੁਸਤ ਰੱਖਣ ਲਈ ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।


ਸਿਹਤ ਵਿਭਾਗ ਵਲੋਂ ਅੱਜ ਸ਼ੁੱਕਰਵਾਰ ਨੂੰ ਡਰਾਈ ਡੇ ਤੌਰ ਤੇ ਮਨਾਇਆ ਗਿਆ ਜਿਸ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਰੇਲਵੇ ਰੋਡ, ਦਫਤਰ ਸਿਵਲ ਸਰਜਨ, ਕੁਆਰਟਰ ਸਿਵਲ ਸਰਜਨ ਦਫਤਰ, ਥਾਨਾ ਸਿਟੀ , ਪੁਰਾਣਾ ਨਗਰ ਕਾਉਂਸਲ ਦਫਤਰ, ਰਾਮਵਾੜਾ ਬਜ਼ਾਰ, ਸ਼ਾਮਾ ਨਰਸ ਵਾਲੀ ਗਲੀ, ਬਾਵਾ ਸੰਤ ਸਿੰਘ ਰੋਡ ਵਿਖੇ ਪਾਣੀ ਦੇ ਜਮ੍ਹਾ ਕਰਨ ਵਾਲੇ ਸਰੋਤਾਂ ਨੂੰ ਚੈੱਕ ਕਰਕੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਦੇ ਸਰੋਤਾਂ ਨੂੰ ਹਰ ਹਫਤੇ ਸ਼ੁੱਕਰਵਾਰ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਸਬੰਧ ਵਿਚ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।


ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਹਰ ਹਫਤੇ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ । ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਲਾਲ ਚੰਦ ਅਤੇ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ  ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Story You May Like