The Summer News
×
Friday, 17 May 2024

ਅਗਨੀਪਥ ਯੋਜਨਾ ਦੇ ਖਿਲਾਫ ਭਾਰਤ ਬੰਦ ਨੂੰ ਲੈ ਕੇ ਜਾਰੀ ਕੀਤਾ ਅਲਰਟ

ਫਰੀਦਕੋਟ : ਕੇਂਦਰ ਸਰਕਾਰ ਵੱਲੋਂ ਭਾਰਤੀ ਫ਼ੌਜ ਚ ਭਰਤੀ ਲਈ ਲਿਆਂਦੀ ਗਈ ਨਵੀ ਯੋਜਨਾ ਅਗਨੀਪਥ ਦਾ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ। ਜਿਸ ਦੇ ਚੱਲਦੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਸੂਬੇ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਭਾਵੇ ਕਿ ਫਰੀਦਕੋਟ ਜ਼ਿਲੇ ਅੰਦਰ ਭਾਰਤ ਬੰਦ ਦਾ ਕੋਈ ਜ਼ਿਆਦਾ ਅਸਰ ਦਿਖਾਈ ਨਹੀਂ ਦੇ ਰਿਹਾ, ਪਰ ਇਸ ਦੇ ਬਾਵਜੂਦ ਰੇਲਵੇ ਸਟੇਸ਼ਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।


ਜਿੱਥੇ ਰੇਲਵੇ ਪੁਲਿਸ ਤੋਂ ਇਲਾਵਾ ਜ਼ਿਲਾਂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਡਾਗ ਸਕਾਡ ਦੀ ਮਦਦ ਨਾਲ ਹਰ ਚੱਪੇ ਚੱਪੇ ਤੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਹਰ ਆਣ ਜਾਣ ਵਾਲੀ ਰੇਲ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਰ ਸਵਾਰੀ ਦੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਪੁਲਿਸ ਵੱਲੋਂ ਕਿਸੇ ਵੀ ਸ਼ੱਕੀ ਵਿਅਕਤੀ ਜਾ ਬਿਨਾਂ ਕੰਮ ਤੋਂ ਕਿਸੇ ਵੀ ਵਿਅਕਤੀ ਨੂੰ ਰੇਲਵੇ ਸਟੇਸ਼ਨ ਅੰਦਰ ਆਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੇ ਪਹਿਚਾਣ ਪੱਤਰ ਵੀ ਚੈੱਕ ਕੀਤੇ ਜਾ ਰਹੇ ਹਨ।


Story You May Like