The Summer News
×
Monday, 20 May 2024

ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਕੀਤਾ ਸਮਾਰੋਹ




 

ਬਟਾਲਾ, 30 ਮਾਰਚ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ  ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸੈਂਟਰ ਮੁੱਖ ਅਧਿਆਪਕਾ ਸ਼੍ਰੀਮਤੀ ਹਰਪਿੰਦਰਪਾਲ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।

 

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ  ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿੱਚ ਸੈਂਟਰ ਮੁੱਖ ਅਧਿਆਪਕਾ ਸ਼੍ਰੀਮਤੀ ਹਰਪਿੰਦਰਪਾਲ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੋਸਲਾ ਅਫ਼ਜਾਈ ਕੀਤੀ।ਇਸ ਮੌਕੇ ਸੈਂਟਰ ਮੁੱਖ ਅਧਿਆਪਕਾ ਸ਼੍ਰੀਮਤੀ ਹਰਪਿੰਦਰਪਾਲ ਕੌਰ ਨੇ ਹਾਜ਼ਰ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਬੱਚਿਆਂ ਨੂੰ ਵੱਧ ਤੋਂ ਵੱਖ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕ ਸੁਰਿੰਦਰ ਸਿੰਘ , ਜੋਗਿੰਦਰਪਾਲ, ਗਗਨਦੀਪ ਸਿੰਘ , ਬਸੰਤ ਲਾਲ ਕੁੰਡਲ, ਸਰਵਨ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਮਿੱਡ-ਡੇ-ਮੀਲ ਸਟਾਫ ਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।


 

 



 

Story You May Like