The Summer News
×
Sunday, 12 May 2024

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ,15 ਮਾਰਚ: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ,  ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ,  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ ਪੁੱਤਰੀ ਸ਼ਹੀਦ ਕਿਸਾਨ ਬਲਤੇਜ ਸਿੰਘ ਵਾਸੀ ਪਿੰਡ ਖਾਨੇ ਕੀ ਢਾਬ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵਿੱਚ ਤਰਸ ਦੇ ਅਧਾਰ ’ਤੇ ਗਰੁੱਪ ਡੀ ਦੀ ਅਸਾਮੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।


 ਇਸ ਮੌਕੇ ਸ਼੍ਰੀ ਧਰਮਪਾਲ ਮੌਰੀਆ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਵਾਧੂ ਚਾਰਜ਼ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਮੌਜ਼ੂਦ ਸਨ।

Story You May Like