The Summer News
×
Monday, 20 May 2024

ਏਟੀਐੱਮ ਕਾਰਡ ਬਗ਼ੈਰ ਪੈਸੇ ਕਢਵਾਉਣ ਦੀ ਸਹੂਲਤ ਛੇਤੀ: RBI

ਚੰਡੀਗੜ੍ਹ : ਧੋਖਾਧੜੀ ਨੂੰ ਰੋਕਣ ਲਈ ਰਿਜ਼ਰਵ ਬੈਂਕ ਨੇ ਸਾਰੇ ਬੈਂਕਾਂ ਨੂੰ ਏਟੀਐੱਮ ਤੋਂ ਕਾਰਡ ਬਗ਼ੈਰ ਨਕਦ ਨਿਕਾਸੀ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮੌਜੂਦਾ ਸਮੇਂ ਏਟੀਐੱਮ ਤੋਂ ਕਾਰਡ-ਰਹਿਤ ਨਕਦੀ ਕਢਵਾਉਣ ਦੀ ਸਹੂਲਤ ਦੇਸ਼ ਵਿੱਚ ਕੁਝ ਬੈਂਕਾਂ ਨੂੰ ਹੀ ਹੈ। ਹੁਣ ਯੂਪੀਆਈ ਦੀ ਵਰਤੋਂ ਕਰਦੇ ਹੋਏ ਸਾਰੇ ਬੈਂਕਾਂ ਅਤੇ ਏਟੀਐੱਮ ਨੈਟਵਰਕਾਂ ਵਿੱਚ ਕਾਰਡ-ਰਹਿਤ ਨਕਦ ਕਢਵਾਉਣ ਦੀ ਸਹੂਲਤ ਉਪਲਬਧ ਕਰਾਉਣ ਦਾ ਪ੍ਰਸਤਾਵ ਹੈ।


Story You May Like