The Summer News
×
Monday, 20 May 2024

ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ 'ਤੇ ਕੀਤਾ ਹਮਲਾ, ਮੌ.ਤ

ਬਟਾਲਾ : ਵਿੱਕੀ ਮਲਿਕ : ਨਜਾਇਜ ਮਾਈਨਿੰਗ ਦੇ ਖਿਲਾਫ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਿਦਾਇਤਾਂ ਹਨ ਕਿ ਨਜ਼ਾਇਜ ਮਾਈਨਿੰਗ ਰੋਕੀ ਜਾਵੇ ਪਰ ਨਜਾਇਜ ਮਾਈਨਿੰਗ ਅਜੇ ਵੀ ਚਲਦੀ ਨਜਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਜ਼ਾਇਜ ਮਾਈਨਿੰਗ ਕਰਨ ਵਾਲੇ ਊਸ ਉੱਤੇ ਜਾਨ ਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਇਵੇਂ ਦਾ ਹੀ ਇਕ ਮਾਮਲਾ ਦੇਰ ਰਾਤ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਤੋਂ ਸਾਹਮਣੇ ਆਇਆ ਜਿਥੇ ਨਾਜਾਇਜ਼ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਸਰਕਾਰੀ ਬੇਲਦਾਰ ਵਲੋਂ ਰੋਕਿਆ ਗਿਆ ਤਾਂ ਨਜਾਇਜ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਨਾਥਪੁਰ ਕਾਦੀਆਂ ਤੇ ਜਾਨ ਲੇਵਾ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਖੁੱਦ ਹਮਲਾਵਰ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ। ਓਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਘਟਨਾ ਬਾਰੇ ਦਸਦੇ ਹੋਏ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ|

 

ਓਥੇ ਹੀ ਸੰਬਧਿਤ ਥਾਣਾ ਰੰਗੜ ਨੰਗਲ ਦੇ ਐਸ ਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਕਸੂਰ ਨਹਿਰ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਬੇਲਦਾਰ ਦਰਸ਼ਨ ਸਿੰਘ ਨੂੰ ਮਿਲੀ ਸੀ। ਦੇਰ ਰਾਤ ਨੂੰ ਪਤਾ ਲੱਗਣ 'ਤੇ ਨਹਿਰੀ ਵਿਭਾਗ 'ਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਜਾਇਜ ਮਾਈਨਿੰਗ ਕਰ ਰਹੇ ਇਕ ਟਰੈਕਟਰ ਟਰਾਲੀ ਨੂੰ ਰੋਕ ਕੇ ਆਰੋਪੀ ਨੂੰ ਰੈਸਟ ਹਾਊਸ 'ਚ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਹਮਲਾ ਕਰਕੇ ਦਰਸ਼ਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ।ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਵਿਅਕਤੀ ਦੀ ਪਹਿਚਾਣ ਕਰਦੇ ਹੋਏ ਉਹਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Story You May Like