The Summer News
×
Friday, 17 May 2024

ਰਾਜਨੀਤੀ ਮਾਣਹਾਨੀ ਕੇਸ ‘ਚ ਸੁਖਬੀਰ ਬਾਦਲ ਦੇ ਖਿਲਾਫ਼ ਜ਼ਮਾਨਤੀ ਵਾਰੰਟ ਹੋਏ ਜਾਰੀ


ਚੰਡੀਗੜ੍ਹ – ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ 3 ਸਾਲ ਪੁਰਾਣੇ ਮਾਣਹਾਨੀ ਕੇਸ ‘ਚ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸੁਖਬੀਰ ਬਾਦਲ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ 43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ‘ਚ ਚੱਲ ਰਹੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਇਹ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਪੇਸ਼ ਨਾ ਹੋਏ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਤੇ ਪਾ ਦਿੱਤੀ ਗਈ ਹੈ।


ਜਾਣਕਾਰੀ ਦੇ ਮੁਤਾਬਕ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਅਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ਵਿੱਚ ਕੇਸ ਫਾਈਲ ਕੀਤਾ ਗਿਆ ਸੀ। ਕੇਸ ਫਾਈਲ ਅਨੁਸਾਰ ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਜਨਵਰੀ 2017 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਘਰ ਸਵੇਰੇ ਮਿਲਣ ਆਏ ਸਨ। ਸੁਖਬੀਰ ਬਾਦਲ ਨੇ ਮੀਡੀਆ ਨੂੰ ਜਥੇ ਦੇ ਖ਼ਿਲਾਫ਼ ਬਿਆਨ ਦਿੱਤਾ ਸੀ ਜਿਸ ‘ਚ ਅਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਗਿਆ ਸੀ।



Story You May Like