ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ
ਬਲਦੇਵ ਸਿੰਘ ਗਰੇਵਾਲ ਦੇ ਨਾਵਲ 'ਇਕ ਹੋਰ ਪੁਲ ਸਰਾਤ' ਦਾ ਲੋਕ ਅਰਪਣ ਸਮਾਗਮ 28 ਮਾਰਚ ਨੂੰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਤਨਾ ਪ੍ਰਕਾਸ਼ਨ ਵਲੋਂ ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਬਲਦੇਵ ਸਿੰਘ ਗਰੇਵਾਲ ਦੇ ਨਾਵਲ ਇਕ ਹੋਰ ਪੁਲ ਸਰਾਤ ਦਾ ਲੋਕ ਅਰਪਣ ਸਮਾਗਮ ਅਤੇ ਲੇਖਕ ਨਾਲ ਰੂ-ਬ-ਰੂ ਮੰਗਲਵਾਰ 28 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਆਯਜਿਤ ਕੀਤਾ ਜਾ ਰਿਹਾ ਹੈ।
ਸਮਾਗਮ ਦੀ ਪ੍ਰਧਾਨਗੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਕਰਨਗੇ। ਮੁੱਖ ਮਹਿਮਾਨ ਵਜੋਂ ਹੈਲੇਨਾ ਸ਼ਿਰਕਤ ਹੋਣਗੇ ਜਦੋਂਕਿ ਹਰਜੀਤ ਸਿੰਘ ਤੇ ਡਾ. ਤੇਜਿੰਦਰ ਕੌਰ ਸਮਾਗਮ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਜ਼ਿਲਾ ਸਿੱਖਿਆ ਅਫ਼ਸਰ ਸੰਦੀਪ ਸ਼ਰਮਾ ਨਾਵਲ ਬਾਰੇ ਗੱਲਬਾਤ ਕਰਨਗੇ।