Academic Star Shines Bright: Trisha Mahajan Achieves Remarkable 98.9 Percent in 10th Grade Science stream Exams
ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਟਰੱਕ ਨਾਲ ਟਕਰਾਈ, ਪਿਆ ਚੀਕ-ਚਿਹਾੜਾ : ਤਸਵੀਰਾਂ
ਟਾਂਡਾ: ਜਲੰਧਰ-ਪਠਾਨਕੋਟ ਹਾਈਵੇ ‘ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦਸੂਹਾ ਨੇੜੇ ਸ਼ੁੱਕਰਵਾਰ ਨੂੰ ਇੱਕ ਸਕੂਲੀ ਬੱਸ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰਿਆ। ਜਦੋਂ ਟਾਂਡਾ ਤੋਂ ਇੱਕ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।
ਇਸ ਦੌਰਾਨ ਜਦੋਂ ਬੱਸ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਜਲੰਧਰ ਵੱਲੋਂ ਆ ਰਹੇ ਟਰੱਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਵੇਲੇ ਬੱਸ ਵਿੱਚ 12-14 ਬੱਚੇ, ਡਰਾਈਵਰ ਤੇ ਕੰਡਕਟਰ ਸਵਾਰ ਸਨ। ਫਿਲਹਾਲ ਇਸ ਘਟਨਾ ਤੋਂ ਬਾਅਦ ਸਕੂਲੀ ਬੱਚਿਆਂ ਦੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।