The Summer News
×
Sunday, 19 May 2024

ਤੁਰਕੀ 'ਚ ਵੱਡਾ ਹਾਦਸਾ: ਕੋਲੇ ਦੀ ਖਾਨ 'ਚ ਧਮਾਕਾ, 25 ਦੀ ਮੌਤ, ਕਈ ਫਸੇ

ਅੰਕਾਰਾ: ਉੱਤਰੀ ਤੁਰਕੀਏ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬਚਾਅ ਕਰਮੀਆਂ ਨੇ ਉੱਥੇ ਫਸੇ ਹੋਰਨਾਂ ਨੂੰ ਬਚਾਉਣ ਲਈ ਰਾਤ ਭਰ ਕੰਮ ਕੀਤਾ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਧਮਾਕਾ ਸ਼ੁੱਕਰਵਾਰ ਸ਼ਾਮ 6.45 ਵਜੇ ਕਾਲੇ ਸਾਗਰ ਤੱਟੀ ਸੂਬੇ ਬਾਰਟਿਨ ਦੇ ਅਮਾਸਾਰਾ ਕਸਬੇ ਵਿੱਚ ਸਰਕਾਰੀ-ਸੰਚਾਲਿਤ ਟੀਟੀਕੇ ਅਮਾਸਾਰਾ ਮੁਸੇਸੇ ਮੁਦੁਰਲੁਗੂ ਖਾਨ ਵਿੱਚ ਹੋਇਆ।
ਊਰਜਾ ਮੰਤਰੀ ਫਤਿਹ ਡੋਨਮੇਜ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਕੋਲੇ ਦੀਆਂ ਖਾਣਾਂ 'ਚ ਮਿਲੀਆਂ ਜਲਣਸ਼ੀਲ ਗੈਸਾਂ ਕਾਰਨ ਹੋਇਆ ਹੈ।


ਇਸ ਦੇ ਨਾਲ ਹੀ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਧਮਾਕੇ ਦੇ ਸਮੇਂ ਖਾਨ ਵਿੱਚ 110 ਲੋਕ ਮੌਜੂਦ ਸਨ। ਸੋਇਲੂ ਬਚਾਅ ਮੁਹਿੰਮ ਦਾ ਤਾਲਮੇਲ ਕਰਨ ਲਈ ਅਮਾਸਾਰਾ ਗਿਆ। ਉਨ੍ਹਾਂ ਕਿਹਾ ਕਿ ਧਮਾਕੇ ਤੋਂ ਬਾਅਦ ਜ਼ਿਆਦਾਤਰ ਮਜ਼ਦੂਰਾਂ ਨੂੰ ਬਚਾ ਲਿਆ ਗਿਆ ਸੀ, ਪਰ 49 ਮਜ਼ਦੂਰ ਖਾਨ ਦੇ ਉੱਚ ਜੋਖਮ ਵਾਲੇ ਖੇਤਰ ਵਿੱਚ ਫਸ ਗਏ ਸਨ। ਹਾਲਾਂਕਿ, ਸੋਇਲੂ ਨੇ ਇਹ ਨਹੀਂ ਦੱਸਿਆ ਕਿ ਖਾਣ ਵਿੱਚ ਕਿੰਨੇ ਲੋਕ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 49 ਮਜ਼ਦੂਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਬਾਰਟਿਨ ਦੇ ਗਵਰਨਰ ਦਫਤਰ ਨੇ ਕਿਹਾ ਕਿ ਧਮਾਕੇ ਵਿਚ 25 ਲੋਕ ਮਾਰੇ ਗਏ ਹਨ।


ਸਿਹਤ ਮੰਤਰੀ ਫਹਰਤਿਨ ਕੋਕਾ ਨੇ ਦੱਸਿਆ ਕਿ ਘੱਟੋ-ਘੱਟ 17 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਅੱਠ ਦਾ ਇਲਾਜ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਕੀਤਾ ਜਾ ਰਿਹਾ ਹੈ। ਤੁਰਕੀ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ ਕਈ ਬਚਾਅ ਟੀਮਾਂ ਨੂੰ ਘਟਨਾ ਵਾਲੀ ਥਾਂ 'ਤੇ ਰਵਾਨਾ ਕੀਤਾ ਗਿਆ ਹੈ। ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਦੱਖਣ-ਪੂਰਬੀ ਸ਼ਹਿਰ ਦੀਆਬਾਕਿਰ ਦੀ ਆਪਣੀ ਯੋਜਨਾਬੱਧ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਬਚਾਅ ਕਾਰਜ ਦਾ ਜਾਇਜ਼ਾ ਲੈਣ ਲਈ ਅਮਾਸਾਰਾ ਜਾਣਗੇ ਅਤੇ ਘਟਨਾ ਦੀ ਜਾਂਚ ਲਈ ਤਿੰਨ ਸਰਕਾਰੀ ਵਕੀਲ ਨਿਯੁਕਤ ਕੀਤੇ ਗਏ ਹਨ।

Story You May Like