The Summer News
×
Monday, 06 May 2024

Highcourt ਦਾ ਵੱਡਾ ਝਟਕਾ, 24 ਹਜ਼ਾਰ ਅਧਿਆਪਕਾਂ ਦੀ ਨੌਕਰੀ ਰੱਦ, ਤਨਖ਼ਾਹ ਵੀ ਕਰਨੀ ਪਵੇਗੀ ਵਾਪਿਸ

ਕਲਕੱਤਾ : ਹਾਈ ਕੋਰਟ ਨੇ ਸੋਮਵਾਰ ਨੂੰ ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੰਗਾਲ ਸਰਕਾਰ ਵੱਲੋਂ ਸਪਾਂਸਰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਅਧਿਆਪਨ ਅਤੇ ਗੈਰ-ਅਧਿਆਪਨ ਅਮਲੇ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ।


2016 ਵਿੱਚ ਇਹ ਸਾਰੀਆਂ ਭਰਤੀਆਂ ਰਾਜ ਪੱਧਰੀ ਪ੍ਰੀਖਿਆ ਰਾਹੀਂ ਕੀਤੀਆਂ ਗਈਆਂ ਸਨ, ਜਿਸ ਵਿੱਚ ਘਪਲੇ ਦੇ ਦੋਸ਼ ਲੱਗੇ ਸਨ। ਇਹ ਫੈਸਲਾ ਗਰੁੱਪ ਸੀ, ਡੀ ਅਤੇ IX, X, XI, XII ਸ਼੍ਰੇਣੀਆਂ ਅਧੀਨ ਭਰਤੀ ਕੀਤੇ ਗਏ ਸਾਰੇ ਅਧਿਆਪਕਾਂ ਨੂੰ ਪ੍ਰਭਾਵਤ ਕਰੇਗਾ। ਅੱਜ ਦੇ ਇਸ ਅਹਿਮ ਫੈਸਲੇ ਕਾਰਨ ਲਗਪਗ 24 ਹਜ਼ਾਰ ਅਧਿਆਪਕਾਂ ਦੀ ਨੌਕਰੀ ਚਲੀ ਗਈ ਹੈ। ਜਸਟਿਸ ਦੇਬਾਂਗਸੂ ਬਾਸਕ ਅਤੇ ਜਸਟਿਸ ਮੁਹੰਮਦ ਸ਼ਬਰ ਰਸ਼ੀਦੀ ਦੀ ਡਿਵੀਜ਼ਨ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ।


ਅਦਾਲਤ ਨੇ ਨਿਯੁਕਤ ਕੀਤੇ ਗਏ ਲੋਕਾਂ ਨੂੰ 6 ਹਫ਼ਤਿਆਂ ਦੇ ਅੰਦਰ-ਅੰਦਰ ਉਨ੍ਹਾਂ ਦੀਆਂ ਤਨਖਾਹਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨੂੰ ਨਵੀਂ ਭਰਤੀ ਮੁਹਿੰਮ ਚਲਾਉਣ ਦੇ ਟੀ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਕਿਹਾ ਗਿਆ ਸੀ ਕਿ ਸੀਬੀਆਈ ਮਾਮਲੇ ਦੀ ਜਾਂਚ ਜਾਰੀ ਰੱਖੇਗੀ। ਇਸ ਤੋਂ ਇਲਾਵਾ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

Story You May Like