The Summer News
×
Saturday, 11 May 2024

ਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਵੱਲੋਂ ਮਜੀਠੀਆ ਦੇ ਕੇਸ ’ਤੇ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ ਪਰ ਅੱਜ ਫੈਸਲਾ ਸੁਣਾਉਣ ਦੀ ਥਾਂ ਜਸਟਿਸ ਮਸੀਹ ਨੇ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੇਸ ਨੂੰ ਕਿਸੇ ਹੋਰ ਅਦਾਲਤ ਵਿੱਚ ਭੇਜਣ ਲਈ ਕਿਹਾ।


ਜਸਟਿਸ ਮਸੀਹ ਦੀ ਬੈਂਚ ਨੇ ਇਸ ਮਾਮਲੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਹੁਣ ਮਾਮਲਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਜਾਵੇਗਾ। ਇਸ ਤੋਂ ਬਾਅਦ ਚੀਫ਼ ਜਸਟਿਸ ਇਸ ਮਾਮਲੇ ਨੂੰ ਕਿਸੇ ਹੋਰ ਬੈਂਚ ਕੋਲ ਭੇਜਣਗੇ। ਦੱਸ ਦੇਈਏ ਕਿ ਡਰੱਗਜ਼ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।


Story You May Like