The Summer News
×
Sunday, 28 April 2024

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ, ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ ਡਿਪੋਰਟ, ਇਮੀਗ੍ਰੇਸ਼ਨ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ/ਓਟਵਾ, 15 ਜੂਨ : ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਤੇ ਲਟਕ ਰਹੀ ਦੇਸ਼ ਨਿਕਾਲੇ ਦੀ ਤਲਵਾਰ ਹੁਣ ਹਟ ਗਈ ਹੈ ਤੇ ਉਹ ਹੁਣ ਕੈਨੇਡਾ ਵਿੱਚ ਰਹਿ ਸਕਣਗੇ। ਇਹ ਐਲਾਨ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕੀਤਾ ਅਤੇ ਕਿਹਾ ਕਿ ਜਿਹੜੇ ਵਿਦਿਆਰਥੀ ਫ਼ਰਜ਼ੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਏ ਹਨ, ਉਹਨਾਂ ਨੂੰ ਵਾਪਸ ਨਹੀਂ ਭੇਜਿਆ ਜਾਵੇਗਾ ਅਤੇ ਉਹ ਕੈਨੇਡਾ ਵਿਚ ਰਹਿ ਸਕਣਗੇ। ਪਰ ਜਿਹੜੇ ਵਿਦਿਆਰਥੀ ਫ਼ਰਜ਼ੀ ਟਰੈਵਲ ਏਜੰਟਾਂ ਦੇ ਨਾਲ ਰਲੇ ਪਾਏ ਗਏ, ਉਹਨਾਂ ਨੂੰ ਵਾਪਸ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਮਾਮਲੇ 'ਚ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਫ਼ਰਜ਼ੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਏ ਹਨ, ਉਹਨਾਂ ਦੀ ਮਦਦ ਤੇ ਰਾਖੀ ਕੀਤੀ ਜਾ ਸਕੇ ਤੇ ਇਸ ਐਲਾਨ ਦੇ ਬਾਅਦ ਵਿਦਿਆਰਥੀਆਂ ਨੂੰ ਵਤਨ ਵਾਪਸ ਭੇਜਣ ਦੀ ਪ੍ਰਕਿਰਿਆ 'ਤੇ ਰੋਕ ਦਿੱਤੀ ਗਈ ਹੈ। ਇਮੀਗ੍ਰੇਸ਼ਨ ਮੰਤਰੀ ਨੇ ਫ਼ਰਜ਼ੀ ਟਰੈਵਲ ਏਜੰਟਾਂ ਨਾਲ ਕੌਮਾਂਤਰੀ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਹੈ।

Story You May Like