ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਵੱਡੀ ਦੁਖਦਾਈ ਘਟ.ਨਾ , ਇੱਕੋ ਹੀ ਪਰਿਵਾਰ ਦੇ 3 ਲੋਕਾਂ ਦਾ ਬੇ/ਰਹਿਮੀ ਨਾਲ ਕਤ/ਲ
ਤਰਨਤਾਰਨ : ਤਰਨਤਾਰਨ ਤੋਂ ਵੱਡੀ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ। ਦਰਅਸਲ ਜ਼ਿਲੇ ਦੇ ਹਰੀਕੇ ਫਾਲ ਖੇਤਰ ਅਧੀਨ ਪੈਂਦੇ ਪਿੰਡ ਤੁੰਗ ਚ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਸ ਨੇ ਵੀ. ਮੌਕੇ 'ਤੇ ਪਹੁੰਚੇ। ਡੀ.ਐਸ.ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ ਥਾਣਾ ਹਰੀਕੇ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਤੁੰਗ ਦੇ ਰਹਿਣ ਵਾਲੇ ਇਕਬਾਲ ਸਿੰਘ ਉਸ ਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਤਿੰਨਾਂ ਦੀਆਂ ਲਾਸ਼ਾਂ ਅਲੱਗ-ਅਲੱਗ ਕਮਰਿਆਂ ਵਿੱਚ ਮਿਲੀਆਂ ਸਨ ਅਤੇ ਉਨ੍ਹਾਂ ਦੇ ਚਿਹਰੇ ਟੇਪ ਨਾਲ ਢੱਕੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਹੈ, ਜਿਸ ਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ। ਮ੍ਰਿਤਕ ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਲੜਕੀਆਂ ਵਿਆਹੀਆਂ ਹੋਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇੱਕ ਪ੍ਰਵਾਸੀ ਮਜ਼ਦੂਰ, ਜਿਸ ਨੂੰ ਕੰਮ ਲਈ ਲੰਬੇ ਸਮੇਂ ਤੋਂ ਘਰ ਵਿੱਚ ਰੱਖਿਆ ਗਿਆ ਸੀ, ਕਤਲ ਕਰਨ ਤੋਂ ਬਾਅਦ ਫਰਾਰ ਹੈ, ਜਿਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।