The Summer News
×
Monday, 20 May 2024

ਜੇਲ੍ਹ ‘ਚੋਂ ਬਾਹਰ ਆਏ ਬਿਕਰਮ ਮਜੀਠੀਆ, ਵੇਖੋ ਕਿਵੇਂ ਅਕਾਲੀਆਂ ਨੂੰ ਚੜ੍ਹਿਆ ਚਾਅ

ਪਟਿਆਲਾ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਕਰੀਬ ਸਾਢੇ ਪੰਜ ਮਹੀਨੇ ਪਟਿਆਲਾ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਹਾਸਲ ਕਰਨ ਵਾਲੇ ਮਜੀਠੀਆ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਪਹਿਲਾਂ ਹੀ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਮਜੀਠੀਆ ਦੇ ਰਵਾਨਾ ਹੁੰਦੇ ਹੀ ਸਵਾਗਤ ਕੀਤਾ।


ਬਿਕਰਮ ਮਜੀਠੀਆ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ 24 ਫਰਵਰੀ ਨੂੰ ਅਦਾਲਤ ਤੋਂ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆਉਂਦੇ ਹੀ ਮਜੀਠੀਆ ਆਪਣੇ ਹੀ ਅੰਦਾਜ਼ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਨਜ਼ਰ ਆਏ।


https://fb.watch/ePqwPRgocd/


Story You May Like