The Summer News
×
Monday, 20 May 2024

ਬਲਾਕ ਗਿਦੜ੍ਹਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ 2 ਸਤੰਬਰ| ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ2023 ਸੀਜ਼ਨ -2 ਤਹਿਤ ਬਲਾਕ ਗਿੱਦੜ੍ਹਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਸ੍ਰੀ  ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਸ੍ਰੀ ਮੁਕਤਸਰ  ਸਹਿਬ ਨੇ ਕੀਤੀ,ਐਡਵੋਕੇਟ ਪ੍ਰਿਤਪਾਲ ਸ਼ਰਮਾਂ ਹਲਕਾ ਇੰਚਾਰਜ਼ ਗਿੱਦੜ੍ਹਬਾਹਾ, ਸ਼੍ਰੀ ਰਮਨਦੀਪ ਸਿੰਘ ਭੁੱਲਰ ਐਸ.ਪੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਾਮਿਲ ਹੋਏ।


ਇਸ ਮੌਕੇ  ਐਸ ਐਸ ਪੀ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿੱਚ ਮੈਡਲ ਹਾਸਿਲ ਕਰ ਉੱਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।

ਅਨਿੰਦਰਵੀਰ ਕੌਰ ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗਿਦੜ੍ਹਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।

ਉਹਨਾਂ ਅੱਗੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ-ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਰੱਸਾਕਸੀ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।


ਇਨ੍ਹਾਂ ਖੇਡਾਂ ਵਿੱਚ ਅੰ-14 ਕਬੱਡੀ ਨੈਸ਼ਨਲ ਸਟਾਇਲ (ਲੜਕੀਆਂ) ਵਿੱਚ ਸ.ਸ.ਸ.ਸ ਸੁਖਨਾ ਅਬਲੂ ਦੀ ਟੀਮ ਨੇ ਪਹਿਲਾ ਸਥਾਨ, ਸ.ਸ.ਸ.ਸ ਕੁਰਾਈਵਾਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਸ.ਹ.ਸ ਛੱਤੇਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।


ਅੰ-17 ਕਬੱਡੀ (ਲੜਕੀਆਂ) ਵਿੱਚ ਸ.ਸ.ਸ.ਸ ਭੁੰਦੜ ਦੀ ਟੀਮ ਨੇ ਪਹਿਲਾ ਸਥਾਨ,ਸਰਕਾਰੀ ਹਾਈ ਸਕੂਲ ਛੱਤੇਆਣਾ ਦੀ ਟੀਮ ਨੇ ਦੂਜਾ ਅਤੇ ਸ.ਸ.ਸ.ਸ ਸੁਖਨਾ ਅਬਲੂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।


ਰੱਸਾਕਸੀ ਅੰ-14 ਅਤੇ ਅੰ-17 (ਲੜਕੀਆਂ) ਵਿੱਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕੋਟਭਾਈ ਨੇ ਪਹਿਲਾ ਸਥਾਨ, ਐਵਰੇਸਟ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰ-14 ਅਥਲੈਟਿਕਸ (ਲੜਕੀਆਂ) ਦੇ ਸ਼ਾਟਪੁਟ ਈਵੇਂਟ ਵਿੱਚ ਰਮਨਦੀਪ ਕੌਰ ਸ.ਸ.ਸ.ਸ ਸੁਖਨਾ ਅਬਲੂ ਦੀ ਖਿਡਾਰਨ ਨੇ ਪਹਿਲਾ ਸਥਾਨ ਹਾਸਿਲ ਕੀਤਾ।ਅੰ-14 ਅਥਲੈਟਿਕਸ ਲੜਕਿਆਂ ਦੇ ਸ਼ਾਟਪੁਟ ਈਵੇਂਟ ਵਿੱਚ ਸਾਜਨ ਸਿੰਘ ਸ.ਸ.ਸ.ਸ ਕਾਉਣੀ ਨੇ ਪਹਿਲਾ ਸਥਾਨ, ਜ਼ਸਲੀਨ ਸਿੰਘ ਦੁੱਗਲ ਆਦਰਸ਼ ਸਕੂਲ ਕੋਟਭਾਈ ਨੇ ਦੂਜਾ ਸਥਾਨ ਅਤੇ ਲਵਪ੍ਰੀਤ ਸਿੰਘ ਸ.ਸ.ਸ.ਸ ਕਾਉਣੀ ਨੇ ਤੀਜਾ ਸਥਾਨ ਹਾਸਿਲ ਕੀਤਾ।


ਇਸ ਮੌਕੇ ਤਰਸੇਮ ਸਿੰਘ ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ।ਇਸ ਤੋਂ ਇਲਾਵਾ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਸੁਖਰਾਜ ਕੌਰ ਸ਼ੂਟਿੰਗ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਵਿਅਕਤੀ, ਖਿਡਾਰੀ ਅਤੇ ਖੇਡ ਪ੍ਰੇਮ ਮੌਜੂਦ ਸਨ।

Story You May Like