The Summer News
×
Friday, 10 May 2024

Breaking: ਪੰਜਾਬ 'ਚ 'ਆਪ' ਆਗੂ ਦੀ ਗੋ.ਲੀ ਮਾਰ ਕੇ ਹੱ/ਤਿਆ

ਤਰਨਤਾਰਨ  : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਆਮ ਆਦਮੀ ਪਾਰਟੀ ਦੇ ਕਰੀਬੀ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਹਮਲਾਵਰ ਨੇ ਰੇਲਗੱਡੀ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ ਜਦੋਂ ਸ਼੍ਰੀ ਗੋਇੰਦਵਾਲ ਸਾਹਿਬ ਨੇੜੇ ਰੇਲਵੇ ਫਾਟਕ ਬੰਦ ਸੀ। ਇਸ ਹਮਲੇ 'ਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਚੋਹਲਾ ਸਾਹਿਬ ਅੱਜ ਸਵੇਰੇ ਆਪਣੀ ਕਾਰ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਸੀ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਨੇੜੇ ਪੁੱਜੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਸਵਿਫਟ ਕਾਰ ਵਿਚ ਸਵਾਰ ਹਮਲਾਵਰ ਪਹਿਲਾਂ ਹੀ ਉਸ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਗੁਰਪ੍ਰੀਤ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ 'ਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Story You May Like