तीर्थयात्रि नहीं कर सकेंगे मंदिर परिसर के 50 मीटर के दायरे में वीडियो, रील शूट
Breaking: ਕੜਾਕੇ ਦੀ ਠੰਡ 'ਚ ਸਕੂਲਾਂ ਨੂੰ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ ਖ਼ਬਰ
ਚੰਡੀਗੜ੍ਹ: ਕੜਾਕੇ ਦੀ ਠੰਡ ਦੇ ਵਿਚਕਾਰ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ 'ਚ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਸਕੂਲਾਂ ਦਾ ਸਮਾਂ ਸਵੇਰੇ 9.30 ਤੋਂ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸਮਾਂ 9 ਤੋਂ 13 ਜਨਵਰੀ ਤੱਕ ਬਦਲਿਆ ਗਿਆ ਹੈ।
ਵਰਨਣਯੋਗ ਹੈ ਕਿ ਬੀਤੇ ਦਿਨ ਵਧਦੀ ਠੰਢ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।