The Summer News
×
Friday, 10 May 2024

ਕੈਬਨਿਟ ਮੰਤਰੀ ਅਮਨ ਅਰੋੜਾ 6 ਅਗਸਤ ਨੂੰ ਸੁਨਾਮ ਵਿਖੇ ਕਰਨਗੇ ਉਦਯੋਗਪਤੀਆਂ ਨਾਲ ਮੁਲਾਕਾਤ

ਸੰਗਰੂਰ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਵੱਲੋਂ ਭਲਕੇ 6 ਅਗਸਤ ਨੂੰ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧੀ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ । ਜਿਸ ਵਿਚ ਅਮਨ ਅਰੋੜਾ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਲਿਆਉਣ, ਉਦਯੋਗਿਕ ਇਕਾਈਆਂ ਨੂੰ ਸੁਵਿਧਾਜਨਕ ਬਣਾਉਣ ਅਤੇ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਮੌਕੇ ,ਅਜੋਏ ਸਿਨਹਾ, ਪ੍ਰਮੁੱਖ ਸਕੱਤਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਹੋਣਗੇ।


Story You May Like