The Summer News
×
Monday, 20 May 2024

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪਿੰਡ ਨਠਵਾਲ ਖੁਰਦ ਕਮੇਟੀ ਮੈਂਬਰਾਂ ਨਾਲ ਮੀਟਿੰਗ-ਮੌਕੇ ਤੇ ਮੁਸ਼ਕਿਲਾਂ ਕੀਤੀਆਂ ਹੱਲ

ਫਤਿਹਗੜ੍ਹ ਚੂੜੀਆਂ ( ਬਟਾਲਾ), 12 ਜਨਵਰੀ  : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਪਿੰਡ ਨਠਵਾਲ ਖੁਰਦ ਕਮੇਟੀ ਮੈਂਬਰਾਂ ਨਾਲ  ਮੀਟਿੰਗ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਕਈ ਮੁਸ਼ਕਲਾਂ ਮੌਕੇ ਤੇ ਕੀਤੀਆਂ ਹੱਲ ਕੀਤੀਆਂ ਗਈਆਂ। ਇਸ ਮੌਕੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਅਤੇ ਮਲਜਿੰਦਰ ਸਿੰਘ,ਸ਼ਰਮ ਬੀਰ ਸਿੰਘ, ਪਰਵੀਨ ਕੁਮਾਰ, ਪਵਨ ਕੁਮਾਰ, ਸੁਰਜੀਤ ਸਿੰਘ, ਅਮਨ ਕੁਮਾਰ, ਵਿਜੇ ਕੁਮਾਰ, ਸੋਨੂ, ਸੇਵਾ ਰਾਮ, ਕੁਲਦੀਪ ਕੁਮਾਰ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।


ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ ਅਤੇ ਸੂਬੇ ਦੇ ਹਰ ਕੋਨੇ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਦੇ ਕਾਰਜਕਾਲ ਵਿੱਚ ਬੇਮਿਸਾਲ ਵਿਕਾਸ ਕਾਰਜ ਕੀਤੇ ਗਏ ਹਨ।


ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਜਿਥੇ ਫਤਿਹਗੜ੍ਹ ਚੂੜੀਆਂ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਚੱਲ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਲੋਕਾਂ ਦੀ 24 ਸੇਵਾ ਘੰਟੇ ਸੇਵਾ ਕਰਨ ਲਈ ਵਚਨਬੱਧ ਹਨ।

Story You May Like