The Summer News
×
Tuesday, 21 May 2024

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਆਲੀਵਾਲ ਆਪਣੇ ਗ੍ਰਹਿ ਦਫਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫਤਹਿਗੜ੍ਹ ਚੂੜੀਆਂ (ਬਟਾਲਾ),  7  ਜੁਲਾਈ |  ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਆਲੀਵਾਲ ਆਪਣੇ ਗ੍ਰਹਿ ਦਫਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ  ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। 

 

ਇਸ ਮੌਕੇ ਗੱਲਬਾਤ ਦੌਰਾਨ  ਚੇਅਰਮੈਨ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। 

 

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋੋਂ ਆਪਣੇ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

 

ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਨੋਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਆਂ ਉਸਾਰੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 

 

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਸੜਕਾਂ ਦੀ ਮੁਰੰਮਤ/ਉਸਾਰੀ ਲਈ ਸਬੰਧਤ ਵਿਭਾਗਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਜੇ ਜਲਦ ਸੜਕਾਂ ਦੀ ਉਸਾਰੀ ਕਰਵਾ ਕੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Story You May Like