The Summer News
×
Monday, 20 May 2024

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਘਸੀਟਪੁਰਾ ਵਿਖੇ ਲੱਗੇ ਵਿਸ਼ੇਸ ਕੈਂਪ ਵਿੱਚ ਸ਼ਿਰਕਤ ਕੀਤੀ

ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ


ਫਤਿਹਗੜ੍ਹ ਚੂੜੀਆਂ (ਬਟਾਲਾ): ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ‘ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਘਸੀਟਪੁਰਾ ਵਿਖੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ ਤੇ ਲੋਕਾਂ ਨੂੰ ਮੁਹੱਈਆ ਕਰਵਾਈਾਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਲਈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।


ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ 44 ਸੇਵਾਵਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਉਣ।


ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

Story You May Like