The Summer News
×
Sunday, 12 May 2024

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ

ਨਵੀਂ ਦਿੱਲੀ : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਐਲਾਨ ਕੀਤਾ ਕਿ ਭਗਤ ਸਿੰਘ ਦੇ ਜਨਮ ਦਿਨ ਤੋਂ ਠੀਕ ਪਹਿਲਾਂ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ।


ਇਸ ਸਾਲ ਭਗਤ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਚਰਚਾ ਵਿੱਚ ਰਹੀ। ਆਮ ਆਦਮੀ ਪਾਰਟੀ ਆਪਣੇ ਆਪ ਨੂੰ ਭਗਤ ਸਿੰਘ ਦੇ ਸਿਧਾਂਤਾਂ 'ਤੇ ਚੱਲਣ ਵਾਲਾ ਦੱਸ ਰਹੀ ਹੈ।ਪੀਐਮ ਮੋਦੀ ਨੇ 'ਮਨ ਕੀ ਬਾਤ' ਦੌਰਾਨ ਕਿਹਾ, 'ਅੱਜ ਤੋਂ ਤਿੰਨ ਦਿਨ ਬਾਅਦ ਯਾਨੀ 28 ਸਤੰਬਰ ਨੂੰ ਅੰਮ੍ਰਿਤ ਮਹੋਤਸਵ ਦਾ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ। ਭਗਤ ਸਿੰਘ ਦੇ ਜਨਮ ਦਿਨ ਤੋਂ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ।

Story You May Like