ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਅੱਜ ਦਿੱਲੀ ਦੇ ਮੁੱਖ ਮੰਤਰੀ ਨੂੰ ਨਹੀਂ ਮਿਲ ਪਾਉਣਗੇ ਸੀਐੱਮ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅੱਜ ਯਾਨੀ ਬੁੱਧਵਾਰ ਨੂੰ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਮੁਲਾਕਾਤ ਦੀ ਨਵੀਂ ਤਰੀਕ ਬਾਰੇ ਜਾਣਕਾਰੀ ਦੇਵੇਗਾ।
ਸੂਤਰਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਪੱਤਰ ਮਿਲਿਆ ਸੀ। ਇਸ ਤੋਂ ਬਾਅਦ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਅੱਜ ਯਾਨੀ ਬੁੱਧਵਾਰ ਨੂੰ ਸੰਜੇ ਸਿੰਘ ਅਤੇ ਭਗਵੰਤ ਮਾਨ ਜੇਲ 'ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।