The Summer News
×
Monday, 20 May 2024

CM ਮਾਨ ਦਾ ਵੱਡਾ ਐਲਾਨ, ਮਾਪੇ ਖੁਦ ਸਕੂਲ ਬੱਸ ਦੀ ਲੋਕੇਸ਼ਨ ਕਰ ਸਕਣਗੇ ਟਰੇਸ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿੱਚ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਪੁੱਜੇ। ਇਸ ਦੌਰਾਨ ਸਟੇਜ ਤੇ ਬੋਲਦਿਆਂ ਸੀ.ਐਮ ਮਾਨ ਨੇ ਕਿਹਾ ਕਿ ਅੱਜ 80 ਅਧਿਆਪਕਾਂ ਨੂੰ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ, ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਜਲ ਤੋਪਾਂ ਚਲਾਈਆਂ ਗਈਆਂ। ਕਈ ਵਾਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਹੜਤਾਲ 'ਤੇ ਸਨ।


AAP ਸਰਕਾਰ ਨੇ ਅਧਿਆਪਕਾਂ ਦੀਆਂ ਤਨਖਾਹਾਂ 'ਚ ਵਾਧਾ ਕੀਤਾ ਹੈ। ਹੁਣ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਕਰਨ ਲਈ ਨਹੀਂ ਕਿਹਾ ਜਾਵੇਗਾ। ਸੀ.ਐਮ ਮਾਨ ਨੇ ਦੱਸਿਆ ਕਿ 40 ਸਕੂਲਾਂ ਲਈ 68 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦਲ ਦਿੱਤੀ ਹੈ, ਦਿੱਲੀ ਦੇ ਸਰਕਾਰੀ ਸਕੂਲਾਂ 'ਚ 4 ਲੱਖ ਬੱਚੇ ਦਾਖ਼ਲ ਹੋਏ ਹਨ। ਪੰਜਾਬ 'ਚ ਪਹਿਲੀ ਵਾਰ ਕਿਤਾਬਾਂ ਅਤੇ ਵਰਦੀਆਂ ਸਮੇਂ ਸਿਰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ 'ਚ ਫਰਨੀਚਰ ਵਾਲੇ ਸਕੂਲ ਮਿਲਣਗੇ।ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਸਕੂਲਾਂ 'ਚ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਨੂੰ ਜੀਪੀਐਸ ਵਾਲੀਆਂ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਮਾਪੇ ਖੁਦ ਸਕੂਲੀ ਬੱਸਾਂ ਨੂੰ ਟਰੇਸ ਕਰ ਸਕਣ। ਇਸ ਦੌਰਾਨ ਸੀ.ਐਮ. ਮਾਨ ਨੇ ਇੱਕ ਵਾਰ ਪਟਵਾਰੀਆਂ ਨੂੰ ਚੇਤਾਵਨੀ ਦਿੱਤੀ ਹੈ। ਲੱਖਾਂ ਦੀ ਤਨਖਾਹ ਲੈਣ ਵਾਲੇ ਆਪਣੀ ਕਲਮ ਛੱਡ ਕੇ ਹੜਤਾਲ 'ਤੇ ਜਾ ਰਹੇ ਹਨ। ਜੇਕਰ ਤੁਸੀਂ ਕਲਮ ਛੱਡ ਕੇ ਹੜਤਾਲ 'ਤੇ ਜਾਂਦੇ ਹੋ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਰੁਪਏ ਵੀ ਰਿਸ਼ਵਤ ਮੰਨਿਆ ਜਾਵੇਗਾ।

Story You May Like