The Summer News
×
Wednesday, 15 May 2024

ਕੋਰੋਨਾ ਵਾਇਰਸ ਹੋਇਆ ਘੱਟ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਇਹ ਫੈਸਲਾ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ  ਕੋਰੋਨਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਗਿਰਾਵਟ ਦੇ ਵਿਚਕਾਰ, ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਬਾਕੀ ਸਾਰੀਆਂ ਕੋਵਿਡ-19 ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਹੁਕਮਾਂ ਅਨੁਸਾਰ ਹੁਣ ਤੋਂ ਜਨਤਕ ਥਾਵਾਂ ‘ਤੇ ਜਾਂ ਕੰਮ ਵਾਲੀ ਥਾਂ ‘ਤੇ ਫੇਸ ਮਾਸਕ ਨਾ ਪਾਉਣ ‘ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਹਾਲਾਂਕਿ, ਪ੍ਰਸ਼ਾਸਨ ਨੇ ਲੋਕਾਂ ਨੂੰ ਚਿਹਰੇ ਦੇ ਮਾਸਕ ਪਹਿਨਣ, ਹੱਥਾਂ ਦੀ ਸਫ਼ਾਈ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ ਅਤੇ ਲੋਕਾਂ ਨੂੰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।


Story You May Like