The Summer News
×
Monday, 20 May 2024

ਡੀ.ਏ.ਵੀ. ਕਾਲਜ ਵਿਖੇ ਮਨਾਇਆ ‘ਸਾਈਬਰ ਜਾਗਰੂਕਤਾ ਦਿਵਸ’

ਨਕੋਦਰ ਕੇ.ਆਰ.ਐਮ.ਡੀ.ਏ.ਵੀ.ਕਾਲਜ ਨਕੋਦਰ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਅਧੀਨ ਐੱਨ.ਐੱਸ.ਐੱਸ. ਯੂਨਿਟਾਂ ਵੱਲੋਂ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਵਿਚ ਪ੍ਰਮੁੱਖ ਵਕਤਾ ਪ੍ਰੋ. ਕਰਮਜੀਤ ਸਿੰਘ (ਕੰਪਿਊਟਰ ਵਿਭਾਗ) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਸਾਈਬਰ ਅਟੈਕ ਕਈ ਢੰਗਾਂ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਤੋਂ ਬਚਣ ਦੇ ਬਹੁਤ ਵਧੀਆ ਸੁਝਾਅ ਪੇਸ਼ ਕੀਤੇ। ਉਨ੍ਹਾਂ ਨੇ ਹੈਕਿੰਗ ਬਾਰੇ ਵੀ ਵਿਦਿਆਰਥੀਆਂ ਨੂੰ ਪ੍ਰਯੋਗੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਸਾਈਬਰ ਕਰਾਈਮ ਸਬੰਧੀ ਬਣੇ ਕਾਨੂੰਨਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।


ਇਸ ਮੌਕੇ ਪ੍ਰਿੰਸੀਪਲ ਡਾ.ਅਨੂਪ ਕੁਮਾਰ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਹਰ ਕੰਮ ਆਨਲਾਈਨ ਮੋਡ ਰਾਹੀਂ ਕੀਤਾ ਜਾਂਦਾ ਹੈ। ਇਸ ਸੰਬੰਧ ਵਿਚ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਤੋਂ ਸੁਚੇਤ ਰਹਿਣ ਲਈ ਕਿਹਾ। ਇਸ ਸੈਮੀਨਾਰ ਵਿਚ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਆਫੀਸਰ ਪ੍ਰੋਫੈਸਰ (ਡਾ.) ਕਮਲਜੀਤ ਸਿੰਘ ਤੇ ਪ੍ਰੋ. ਸੀਮਾ ਕੌਸ਼ਲ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਸਬੰਧੀ ਜਾਣਕਾਰੀ ਦਿੰਦਿਆਂ ਈ-ਮੇਲ ਅਤੇ ਬੈਂਕ ਵਿਚ ਹੋ ਰਹੇ ਘਪਲਿਆਂ ਬਾਰੇ ਦੱਸਿਆ। ਮੌਕੇ ‘ਤੇ ਸ਼ਾਮਲ ਵਿਦਿਆਰਥੀਆਂ ਅਤੇ ਐਨ.ਐਸ.ਐਸ ਵਲੰਟੀਅਰਾ ਨੇ ਸਵਾਲ ਪੁੱਛੇ, ਜਿਨ੍ਹਾਂ ਨੂੰ ਤਸੱਲੀਬਖ਼ਸ਼ ਉੱਤਰ ਦਿੱਤੇ ਗਏ। ਇਸ ਮੌਕੇ ਪ੍ਰੋ. ਕਰਤਾਰ ਸਿੰਘ, ਪ੍ਰੋ. ਮਨੀਸ਼ਾ, ਪ੍ਰੋ. ਅਜੇ ਕੁਮਾਰ, ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਮੋਨਿਕਾ, ਪ੍ਰੋ. ਰੇਨੂੰ, ਪ੍ਰੋ. ਸੌਰਵਦੀਪ ਸਿੰਘ ਸੈਮੀਨਾਰ ਵਿੱਚ ਸ਼ਾਮਲ ਹੋਏ।


Story You May Like