The Summer News
×
Monday, 20 May 2024

ਡੀ.ਬੀ.ਈ.ਈ. ਵੱਲੋਂ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 01 ਸਤੰਬਰ  - ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 02 ਸਤੰਬਰ, 2022 ਨੂੰ ਸਥਾਨਕ ਰੋਜ਼ਗਾਰ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਸ਼੍ਰੀਮਤੀ ਸ਼ਰਮਾ ਨੇ ਅੱਗੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਫਰੀਮੈਨ ਮਯੀਅਰ ਲਿ:, ਐਸ.ਬੀ.ਆਈ. ਬੈਂਕ, ਐਕਸਿਸ ਬੈਂਕ, ਪੀ.ਐਨ.ਬੀ. ਮੈਟ ਲਾਈਫ, ਵਾਸਟ ਲਿੰਕਰਜ਼, ਅਦਿਤਿਆ ਬਿਰਲਾ ਹੈਲਥ ਇੰਸ਼ੋਰੈਂਸ, ਐਚ.ਡੀ.ਐਫ.ਸੀ. ਬੈਂਕ ਆਦਿ ਸ਼ਾਮਲ ਹਨ।


ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਗ੍ਰੇਜੂਏਸ਼ਨ ਅਤੇ ਪੋਸਟ ਗ੍ਰੇਜੂਏਸ਼ਨ ਜਾਂ ਡਿਪਲੋਮਾ ਹੋਲਡਰ, ਬੀ.ਟੈਕ ਪਾਸ ਕੀਤਾ ਹੋਵੇ।ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਯੋਗ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ 'ਤੇ ਨਾਲ ਲੈਕੇ ਆਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਂਦੀਆਂ ਜਾਣ।

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 02 ਸਤੰਬਰ, 2022 ਨੂੰ ਸਥਾਨਕ ਰੋਜ਼ਗਾਰ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

Story You May Like