The Summer News
×
Saturday, 11 May 2024

ਲੋਕ ਸਭਾ ਚੋਣਾਂ ਨੂੰ ਲੈਕੇ ਗੁਰਦਾਸਪੁਰ ਸ਼ਹਿਰ ਅੰਦਰ ਡੀਸੀ ਅਤੇ ਐਸਐਸਪੀ ਨੇ ਕੱਢਿਆ ਫਲੈਗ ਮਾਰਚ '''''ਲੋਕ ਸਭਾ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਨਾਲ ਤਿਆਰ ਹੈ ਜਿਲਾ ਗੁਰਦਾਸਪੁਰ

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸਐਸਪੀ ਗੁਰਦਾਸਪੁਰ ਦੀਆਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ 

 

ਇਸ ਮੌਕੇ ਉਹਨਾਂ ਦਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਹੈ ਲੋਕਾਂ ਅੰਦਰ ਵਿਸ਼ਵਾਸ਼ ਪੈਦਾ ਕਰਨਾਂ ਕਿ ਇਹ ਲੋਕ ਸਭਾ ਚੋਣਾਂ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਰਪੱਖ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਈਆਂ ਜਾਣਗੀਆਂ ਉਹਨਾਂ ਕਿਹਾ ਕਿ ਚੋਣਾਂ ਨੂੰ ਲੈਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਸੇ ਤਰ੍ਹਾਂ ਦੇ ਸ਼ਰਾਰਤੀ ਤਤਵ ਨੂੰ ਜਿਲ੍ਹੇ ਦਾਂ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ 

 

ਉਹਨਾਂ ਕਿਹਾ ਕਿ ਜਿਲੇ ਗੁਰਦਾਸਪੁਰ ਅੰਦਰ 300 ਤੋਂ ਵੱਧ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਉਹਨਾਂ ਦੇ ਕੋਲ ਇਸ ਵਕਤ ਬੀਐਸਐਫ ਦੀ ਇੱਕ ਪਲਟੂਨ ਹੈ ਅਤੇ ਜਦੋ ਚੋਣਾਂ ਦਾ ਸਮਾਂ ਨਜਦੀਕ ਆਏਗਾ ਉਸ ਹਿਸਾਬ ਦੇ ਨਾਲ ਕੇਂਦਰ ਸਰਕਾਰ ਤੋਂ ਪੈਰਾਮਿਲਟਰੀ ਫੋਰਸ ਦੀ ਮੰਗ ਕੀਤੀ ਜਾਵੇਗੀ।

Story You May Like