The Summer News
×
Monday, 20 May 2024

ਜ਼ਿਲ੍ਹਾ ਅਤੇ ਸੈਸ਼ਨ ਜੱਜ ਬਾਜਵਾ ਵੱਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 6 ਅਪਰੈਲ, 2023 : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਅੰਡਰ ਟ੍ਰਾਇਲ ਰਿਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ  ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਮਿਸ ਗੁਰਲੀਨ, ਸਹਾਇਕ ਕਮਿਸ਼ਨਰ (ਜਨਰਲ), ਕਮਲਦੀਪ ਸਿੰਘ ਧਾਲੀਵਾਲ, ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ, ਮੈਡਮ ਰਾਧਿਕਾ ਪੁਰੀ, ਪ੍ਰਮੁੱਖ ਜੱਜ ਬਾਲ ਨਿਆਂ ਬੋਰਡ, ਸ਼ਹੀਦ ਭਗਤ ਸਿੰਘ ਨਗਰ, ਇਕਬਾਲ ਸਿੰਘ, ਐਸ.ਪੀ. (ਪੀ ਬੀ ਆਈ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।


ਇਸ ਦੌਰਾਨ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲੇ੍ਹ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 13.05.2023 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਤੋਂ ਇਲਾਵਾ ਆਦਮਪਤਾ ਰਿਪੋਰਟ,  ਕੈਂਸਲੇਸ਼ਨ ਕੇਸ ਲੋਕ ਅਦਾਲਤ ਵਿਚ ਲਗਵਾਉਣ ਅਤੇ ਹਵਾਲਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਬਾਰੇ ਕਿਹਾ ਗਿਆ।  
ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਵਾਏ ਜਾਣ ਅਤੇ ਪੈਂਡਿੰਗ ਟ੍ਰੈਫ਼ਿਕ ਚਲਾਨ ਭੇਜੇ ਜਾਣ।  ਇਸ ਤੋ ਇਲਾਵਾ ਵੱਖ-ਵੱਖ ਪੱਧਰਾਂ ’ਤੇ ਇਸ ਕੌਮੀ ਲੋਕ ਅਦਾਲਤ ਬਾਰੇ ਆਮ ਪਬਲਿਕ ਨੂੰ ਵੀ ਵੱਧ ਤੋ ਵੱਧ ਜਾਗਰੂਕ ਕਰਨ ਬਾਰੇ ਵੀ ਕਿਹਾ ਗਿਆ। ਮੀਟਿੰਗ ਵਿੱਚ ਮੈਡਮ ਸੋਨੀਆ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਅਤੇ ਕੰਚਨ ਅਰੋੜਾ, ਡੀ.ਸੀ.ਪੀ.ਓ ਹਾਜ਼ਰ ਸਨ।

Story You May Like