The Summer News
×
Tuesday, 21 May 2024

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਚੈੱਕਮੈਟ ਪ੍ਰਾਈਵੇਟ ਲਿਮਟਿਡ ਵਲੋਂ ਇਨ੍ਹਾਂ ਨੌਕਰੀਆਂ 'ਤੇ ਕੀਤੀ ਜਾਵੇਗੀ ਭਰਤੀ

ਬਟਾਲਾ, 19 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਹਿੱਤ 'ਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਦੱਸ ਦਈਏ ਕਿ ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 20 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਚੈੱਕਮੈਟ ਪ੍ਰਾਈਵੇਟ ਲਿਮਟਿਡ, ਗੁਜਰਾਤ ਵਲੋਂ ਕੰਪਿਉਟਰ ਆਪਰੇਟਰ, ਸੁਰੱਖਿਆ ਗਾਰਡ ਤੇ ਡਰਾਈਵਰਾਂ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।


ਜਾਣਕਾਰੀ ਮੁਤਾਬਕ ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਬਾਰਵੀਂ ਪਾਸ ਹੋਣੀ ਲਾਜ਼ਮੀ ਹੈ ਅਤੇ ਇਸਦੇ ਨਾਲ ਹੀ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-35 ਸਾਲ ਹੋਣੀ ਚਾਹੀਦੀ ਹੈ।ਇਸਦੇ ਨਾਲ ਹੀ ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ 18000 ਤੋਂ 21000 ਰੁਪਏ ਮਹੀਨਾ ਕੰਪਨੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ। ਦੱਸ ਦਈਏ ਕਿ ਉਨ੍ਹਾਂ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 20 ਜੁਲਾਈ ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ.) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

Story You May Like